Punjab

ਪੰਜਾਬ ਦੇ ਰਾਜਪਾਲ ਨੇ ਹੁਣ ਬਾਬਾ ਫਰੀਦ ਯੂਨੀਵਰਸਿਟੀ ਦੇ ਨਵੇਂ VC ਦੀ ਨਿਯੁਕਤੀ ‘ਚ ਡਾਹਿਆ ਅੜਿੱਕਾ, ਫਾਈਲ ਮੋੜੀ

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਫ਼ਰੀਦਕੋਟ ਦੇ ਅਗਲੇ ਵਾਈਸ ਚਾਂਸਲਰ ਡਾ. ਗੁਰਪ੍ਰੀਤ ਸਿੰਘ ਵਾਂਡਰ (Dr. Gurpreet Singh Wander) ਦੇ ਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸ ‘ਤੇ ਰਾਜ ਭਵਨ ਨੇ ਇਤਰਾਜ਼ ਕੀਤਾ ਹੈ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਵੱਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ (Dr. Gurpreet Singh Wander) ਦਾ ਨਾਂ ਚੁਣ ਕੇ ਰਾਜਪਾਲ ਨੂੰ ਭੇਜ ਦਿੱਤਾ ਗਿਆ ਹੈ, ਜਿਸ ‘ਤੇ ਉਨ੍ਹਾਂ ਇਤਰਾਜ਼ ਜਤਾਇਆ ਹੈ। ਪਤਾ ਲੱਗਾ ਹੈ ਕਿ ਫਾਈਲ ਇਹ ਕਹਿ ਕੇ ਮੋੜੀ ਜਾ ਰਹੀ ਹੈ ਕਿ ਸਰਚ ਕਮੇਟੀ ਵੱਲੋਂ ਸ਼ਾਰਟਲਿਸਟ ਕੀਤੇ ਤਿੰਨ ਨਾਵਾਂ ਦਾ ਪੈਨਲ ਭੇਜਿਆ ਜਾਵੇ।

ਹਾਲਾਂਕਿ ਅਜੇ ਤਕ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਸੀਐਮਓ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤਕ ਫਾਈਲ ਨਹੀਂ ਮਿਲੀ ਹੈ। ਪਰ ਸੂਤਰਾਂ ਦਾ ਕਹਿਣਾ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੂਰੀ ਪ੍ਰਕਿਰਿਆ ਦਾ ਪਾਲਣ ਕਰਨ ਲਈ ਕਿਹਾ ਹੈ ਅਤੇ ਫਾਈਲ ਵਾਪਸ ਮੋੜ ਦਿੱਤੀ ਗਈ ਹੈ।

ਕਾਬਿਲੇਗ਼ੌਰ ਹੈ ਕਿ ਦਸ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ ‘ਤੇ ਜਾਣਕਾਰੀ ਦਿੱਤੀ ਸੀ ਕਿ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦਾ ਨਵਾਂ ਵੀਸੀ ਨਿਯੁਕਤ ਕੀਤਾ ਗਿਆ ਹੈ। ਉਹ ਡੀਐਮਸੀ ਲੁਧਿਆਣਾ ‘ਚ ਕਾਰਡੀਓਲੋਜਿਸਟ ਵਿਭਾਗ ਦੇ ਮੁਖੀ ਹੈ ਤੇ ਕੌਮਾਂਤਰੀ ਪੱਧਰ ‘ਤੇ ਦਿਲ ਦੇ ਰੋਗਾਂ ਦੇ ਮਾਹਿਰ ਵਜੋਂ ਮਸ਼ਹੂਰ ਹਨ।

ਯੂਨੀਵਰਸਿਟੀ ਤੋਂ ਡਾ. ਰਾਜ ਬਹਾਦਰ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਦਸਲੂਕੀ ਕਰਨ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਜਦੋਂ ਸਰਕਾਰ ਨੇ ਇਸ ਅਹੁਦੇ ‘ਤੇ ਨਵੇਂ ਵੀਸੀ ਲਈ ਅਪਲਾਈ ਕੀਤਾ ਤਾਂ 22 ਲੋਕਾਂ ਨੇ ਅਪਲਾਈ ਕੀਤਾ। ਇਨ੍ਹਾਂ ਅਰਜ਼ੀਆਂ ਦੀ ਪੜਤਾਲ ਉਪਰੰਤ ਮੁੱਖ ਮੰਤਰੀ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ । ਹਾਲਾਂਕਿ ਮਾਹਿਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਤੌਰ ‘ਤੇ ਨਿਯੁਕਤੀ ਨੂੰ ਮਨਜ਼ੂਰੀ ਨਹੀਂ ਦੇ ਸਕਦੇ। ਉਨ੍ਹਾਂ ਨੇ ਤਿੰਨ ਲੋਕਾਂ ਦਾ ਪੈਨਲ ਰਾਜਪਾਲ ਨੂੰ ਭੇਜਣਾ ਹੁੰਦਾ ਹੈ ਜਿਨ੍ਹਾਂ ਵਿਚੋਂ ਉਹ ਇਕ ਦੀ ਚੋਣ ਕਰ ਕੇ ਉਸ ਦੀ ਨਿਯੁਕਤੀ ਦਾ ਹੁਕਮ ਜਾਰੀ ਕਰਦੇ ਹਨ।

Related posts

ਰਾਜਪਾਲ ਦਾ ਮਾਨ ਸਰਕਾਰ ਨੂੰ ਝਟਕਾ, PAU ਲੁਧਿਆਣਾ ਦੇ ਵੀਸੀ ਨੂੰ ਤੁਰੰਤ ਹਟਾਉਣ ਦੇ ਦਿੱਤੇ ਹੁਕਮ

Gagan Oberoi

Punjab Election 2022: ਪ੍ਰਨੀਤ ਕੌਰ ਨੇ ਕਿਹਾ- ਪਰਿਵਾਰ ਸਭ ਤੋਂ ਉੱਪਰ ਹੈ, ਇਸ ਲਈ ਘਰ ਬੈਠੀ ਹਾਂ, ਕਾਂਗਰਸ ਵੱਲੋਂ ਨਹੀਂ ਲਿਆ ਗਿਆ ਕੋਈ ਨੋਟਿਸ

Gagan Oberoi

Punjab Exit Poll 2022 : ਐਗਜ਼ਿਟ ਪੋਲ ਮੁਤਾਬਕ ਪੰਜਾਬ ‘ਚ ਕਮਾਲ ਦਿਖਾ ਸਕਦੀ ਹੈ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਨੇ ਨਕਾਰਿਆ

Gagan Oberoi

Leave a Comment