Punjab

ਪੰਜਾਬ ਦੇ ਸਾਬਕਾ ਡਿਪਟੀ CM ਤੋਂ ਗੈਂਗਸਟਰ ਨੇ ਮੰਗੀ 20 ਲੱਖ ਰੁਪਏ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ ਧਮਕੀ

ਕਾਂਗਰਸ ਸਰਕਾਰ ‘ਚ ਡਿਪਟੀ ਸੀਐਮ ਰਹੇ ਓਮ ਪ੍ਰਕਾਸ਼ ਸੋਨੀ (Om Parkash Soni) ਨੂੰ ਗੈਂਗਸਟਰ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੁਲਜ਼ਮਾਂ ਨੇ ਉਸ ਤੋਂ ਵੀਹ ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਹੈ। ਪਤਾ ਲੱਗਾ ਹੈ ਕਿ ਛਾਉਣੀ ਥਾਣੇ ‘ਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਪ੍ਰਸ਼ਾਸਨ ਨੇ ਇਸ ਸਬੰਧੀ ਕਿਸੇ ਕਿਸਮ ਦੀ ਪੁਸ਼ਟੀ ਨਹੀਂ ਕੀਤੀ ਹੈ। ਜਿਸ ਨੰਬਰ ਤੋਂ ਉਪ ਮੁੱਖ ਮੰਤਰੀ ਨੂੰ ਧਮਕੀ ਦਿੱਤੀ ਗਈ ਹੈ, ਪੁਲਿਸ ਉਸ ਵ੍ਹਟਸਐਪ ਨੰਬਰ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਸੂਤਰਾਂ ਮੁਤਾਬਕ ਬੁੱਧਵਾਰ ਸਵੇਰੇ ਉਪ ਮੁੱਖ ਮੰਤਰੀ ਦੇ ਮੋਬਾਈਲ ‘ਤੇ ਇਕ ਅਣਪਛਾਤੇ ਵ੍ਹਟਸਐਪ ਨੰਬਰ ਤੋਂ ਕਾਲ ਆਈ। ਮੁਲਜ਼ਮ ਨੇ ਆਪਣੇ-ਆਪ ਨੂੰ ਗੈਂਗਸਟਰ ਦੱਸਿਆ ਤੇ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਇੰਨਾ ਹੀ ਨਹੀਂ ਦੋਸ਼ੀਆਂ ਨੇ ਧਮਕੀ ਦਿੱਤੀ ਕਿ ਜੇਕਰ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਤਾਂ ਉਹ ਪਰਿਵਾਰ ਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਬਕਾ ਕਾਂਗਰਸੀ ਵਿਧਾਇਕ ਅਮਰਪਾਲ ਬੋਨੀ ਅਜਨਾਲਾ ਤੋਂ ਢਾਈ ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਚੁੱਕੇ ਹਨ।

Related posts

BMW Group: Sportiness meets everyday practicality

Gagan Oberoi

Gurdwara Tiranga Controversy : ਇੰਦੌਰ ਦੇ ਗੁਰਦੁਆਰਾ ਇਮਲੀ ਸਾਹਿਬ ‘ਚ ਤਿਰੰਗਾ ਲਹਿਰਾਉਣ ਦਾ ਵਿਵਾਦ, SGPC ਨੇ ਸਿੱਖ ਮਰਿਆਦਾ ਖਿਲਾਫ ਦੱਸਿਆ

Gagan Oberoi

ਸਿੱਧੂ ਮੂਸੇਵਾਲਾ ਹੱਤਿਆਕਾਂਡ ‘ਚ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ, ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਦਾ ਕਰੀਬੀ ਸ਼ੂਟਰ ਗ੍ਰਿਫਤਾਰ

Gagan Oberoi

Leave a Comment