Punjab

ਪੰਜਾਬ ਪੁਲਿਸ ਦੀ ਸਖ਼ਤੀ, ਮਾਸਕ ਨਾ ਪਾਉਣ ਤੇ 15 ਦਿਨਾਂ ‘ਚ 2662 ਲੋਕਾਂ ਦਾ ਚਲਾਨ

ਹੁਸ਼ਿਆਰਪੁਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਇਨਬਿਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ 40 ਥਾਈਂ ਵਿਸ਼ੇਸ਼ ਨਾਕੇ ਲਗਾ ਕੇ ਲੋਕਾਂ ਨੂੰ ਮਾਸਕ ਪਹਿਨਣ, ਇੱਕ ਦੂਜੇ ਤੋਂ ਬਣਦੀ ਦੂਰੀ ਬਣਾ ਕੇ ਰੱਖਣ ਅਤੇ ਨਾਈਟ ਕਰਫਿਊ ਦੀ ਉਲੰਘਣਾ ਨਾ ਕਰਨ ਦੀ ਅਪੀਲ ਕਰਦਿਆਂ ਸਥਾਨਕ ਗੌਰਮਿੰਟ ਕਾਲਜ ਚੌਂਕ ਤੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਨਾਕਿਆਂ ਦੀ ਦੇਖਰੇਖ ਐਸ.ਪੀ. ਅਤੇ ਡੀ.ਐਸ.ਪੀ. ਰੈਂਕ ਦੇ ਅਧਿਕਾਰੀ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਵਿਡ ਹਦਾਇਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਅਤੇ ਸਿੱਖਿਅਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ-ਨਾਲ ਜਾਣਬੁਝ ਕੇ ਸਿਹਤ ਸਲਾਹਕਾਰੀਆਂ ਅਤੇ ਮਾਸਕ ਪਾਉਣ ਆਦਿ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਨੂੰ 04 ਸੈਕਟਰਾਂ ਵਿਚ ਵੰਡ ਕੇ ਐਸ. ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. (ਪੀ.ਬੀ.ਆਈ.) ਮਨਦੀਪ ਸਿੰਘ ਅਤੇ 4 ਡੀ.ਐਸ.ਪੀਜ਼. ਦੀ ਨਿਗਰਾਨੀ ਹੇਠ ਵੱਖ-ਵੱਖ ਚੌਂਕਾਂ ਵਿੱਚ 21 ਨਾਕੇ ਲਗਾ ਕੇ ਲੋਕਾਂ ਨੂੰ ਮਾਸਕ ਪਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੌਕੇ ਮਾਸਕ ਪਾ ਕੇ ਰੱਖਣ ਵਾਲਿਆਂ ਨੂੰ ਗੁਲਾਬ ਦਾ ਫੁਲ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮਾਸਕ ਵੰਡੇ ਗਏ।

ਉਨ੍ਹਾਂ ਦੱਸਿਆ ਕਿ ਅੱਜ ਮਾਸਕ ਦੀ ਉਲੰਘਣਾਂ ਦੇ 220 ਚਲਾਨ ਕੀਤੇ ਗਏ ਜਦਕਿ ਜ਼ਿਲ੍ਹੇ ਵਿੱਚ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ ਮਾਸਕ ਨਾ ਪਹਿਨਣ ਦੇ 2662 ਚਲਾਨ ਕੀਤੇ ਜਾ ਚੁਕੇ ਹਨ। ਉਨ੍ਹਾਂ ਨੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਰਾਤ ਨੂੰ 9 ਵਜੇ ਤੋਂ ਸਵੇਰ 5 ਵਜੇ ਤੱਕ ਨਾਈਟ ਕਰਫਿਊ ਜਾਰੀ ਹੈ ਜਿਸਦੀ ਉਲੰਘਣਾ ਨਾ ਕੀਤੀ ਜਾਵੇ। ਇਸੇ ਤਰ੍ਹਾਂ ਬਾਕੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਜਨਤਕ ਥਾਵਾਂ ’ਤੇ ਇਕੱਠ ਤੋਂ ਬਚਣ ਅਤੇ ਮੈਰਿਜ ਪੈਲੇਸਾਂ ਵਿਚ 50 ਤੋਂ ਵੱਧ ਵਿਅਕਤੀ ਇਕੱਠੇ ਨਾ ਹੋਣ ਸਬੰਧੀ ਦਿਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇ।

Related posts

Carney Confirms Ottawa Will Sign Pharmacare Deals With All Provinces

Gagan Oberoi

Punjab Election 2022 : ਕੀ ਲੁਧਿਆਣੇ ’ਚ ਹੋਵੇ ਪੰਜਾਬ ਕਾਂਗਰਸ ਦੇ ਸੀਐੱਮ ਚਿਹਰੇ ਦਾ ਐਲਾਨ, 6 ਫਰਵਰੀ ਨੂੰ ਆਉਣਗੇ ਰਾਹੁਲ ਗਾਂਧੀ

Gagan Oberoi

ਕੰਗਨਾ ਥੱਪੜ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੁਲਵਿੰਦਰ ਦੀ ਹਮਾਇਤ

Gagan Oberoi

Leave a Comment