Canada Entertainment FILMY india International National News Punjab Sports Video

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਨਾਲ ਸ਼ੁਰੂ, 12 ਵਜੇ ਮੁੜ ਸ਼ੁਰੂ ਹੋਵੇਗੀ ਕਾਰਵਾਈ

ਪੰਜਾਬ ਵਿਧਾਨ ਸਭ ਦਾ ਹੜ੍ਹਾਂ ਬਾਰੇ ਵਿਸ਼ੇਸ਼ ਸੈਸ਼ਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋ ਗਿਆ ਹੈ। ਮੈਂਬਰਾਂ ਨੇ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਂਸ ਨਾਇਕ ਸ਼ਹੀਦ ਰਿੰਕੂ ਸਿੰਘ, ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ, ਸੰਗੀਤਕਾਰ ਚਰਨਜੀਤ ਅਹੂਜਾ ਅਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਇਸ ਤੋਂ ਇਲਾਵਾ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

Related posts

FIH Pro League: ਭਾਰਤੀ ਮਰਦ ਹਾਕੀ ਟੀਮ ਜੋਹਾਨਸਬਰਗ ਲਈ ਹੋਈ ਰਵਾਨਾ

Gagan Oberoi

ਯਾਦਾਂ ਦੀ ਪਟਾਰੀ

Gagan Oberoi

ਇਨੁਕਾ ਨੇਤਾ ਮੈਰੀ ਸਾਈਮਨ ਕੈਨੇਡਾ ਦੀ ਪਹਿਲੀ ਸਵਦੇਸ਼ੀ ਗਵਰਨਰ ਜਨਰਲ ਵਜੋਂ ਨਾਮਜ਼ਦ

Gagan Oberoi

Leave a Comment