ਬਰਗਾੜੀ ਗੋਲੀਕਾਂਡ ਮਾਮਲੇ ਦੀ ਜਾਂਚ ਹੁਣ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਮਲੇ ਵਿੱਚ ਨਾਮਜ਼ਦ ਪੁਲਿਸ ਅਫ਼ਸਰਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਦੱਸ ਦਈਏ ਕਿ ਬਰਗਾੜੀ ਗੋਲੀਕਾਂਡ ਮਾਮਲੇ ‘ਚ ਨਾਮਜ਼ਦ ਪੁਲਿਸ ਅਫ਼ਸਰਾਂ ਨੇ ਜਸਟਿਸ ਰਾਜਨ ਗੁਪਤਾ ਦੀ ਕੋਰਟ ਦੇ ਆਦੇਸ਼ਾਂ ਨੂੰ ਡਿਵੀਜ਼ਨ ਬੈਂਚ ਵਿੱਚ ਚੁਣੌਤੀ ਦਿੱਤੀ ਸੀ। ਪੰਜਾਬ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਬਿਕਰਮ ਸਿੰਘ ਤੇ ਹੋਰ ਨਾਮਜ਼ਦ ਪੁਲਿਸ ਅਫ਼ਸਰਾਂ ਨੇ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਸੀ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ ਅਤੇ ਨਾਲ ਹੀ ਜਸਟਿਸ ਰਣਜੀਤ ਕਮਿਸ਼ਨ ਦੀਆਂ ਸਿਫਾਰਿਸ਼ਾਂ ਰੱਦ ਕਰਨ ਦੀ ਮੰਗ ਕੀਤੀ ਗਈ ਸੀ।