National News Punjab

ਬਲਜੀਤ ਸਿੰਘ ਦਾਦੂਵਾਲ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਪੰਥਕ ਹਲਕਿਆਂ ‘ਚ ਅਕਸਰ ਸੁਰਖੀਆਂ ‘ਚ ਰਹੇ ਬਲਜੀਤ ਸਿੰਘ ਦਾਦੂਵਾਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਾਦੂਵਾਲ ਨੂੰ 10 ਨਵੰਬਰ, 2015 ਨੂੰ ਸਰਬੱਤ ਖ਼ਾਲਸਾ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਥਾਪਿਆ ਗਿਆ ਸੀ।

 

13 ਅਗਸਤ,2020 ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦਾਦੂਵਾਲ ਨੂੰ ਪ੍ਰਧਾਨ ਚੁਣ ਲਿਆ। ਇਸ ਤੋਂ ਬਾਅਦ ਹੁਣ ਉਨ੍ਹਾਂ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇੱਕ ਪੱਤਰ ਜਾਰੀ ਕਰਦਿਆਂ ਆਪਣੇ ਅਸਤੀਫੇ ਦਾ ਐਲਾਨ ਕੀਤਾ।ਪਹਿਲਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵੱਲੋਂ 13 ਜੁਲਾਈ, 2020 ਨੂੰ ਦਾਦੂਵਾਲ ਨੂੰ ਸਰਬਸੰਮਤੀ ਨਾਲ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ ਸੀ ਤੇ ਬਾਅਦ ‘ਚ ਪੱਕਾ ਕਰ ਦਿੱਤਾ ਗਿਆ।

Related posts

Trump Claims India Offers ‘Zero Tariffs’ in Potential Breakthrough Trade Deal

Gagan Oberoi

Canadian Armed Forces Eases Entry Requirements to Address Recruitment Shortfalls

Gagan Oberoi

Peel Regional Police – Arrests Made at Protests in Brampton and Mississauga

Gagan Oberoi

Leave a Comment