Punjab

ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਚੱਲਦੀ ਹੈ ਪੰਜਾਬ ਦੀ ਸਰਕਾਰ- ਨਵਜੋਤ ਸਿੱਧੂ

ਚੰਡੀਗੜ੍ਹ,- ਪੰਜਾਬ ਦੇ ਕਾਂਗਰਸੀ ਆਗੂ ਅਤੇਸਾਬਕਾ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂਅੱਜਕੱਲ੍ਹ ਖੁੱਲ੍ਹ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨ ਲੱਗੇ ਹਨ।
ਅੱਜ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ਉੱਤੇਨਵਾਂ ਹਮਲਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ ਇਸ ਗੱਲ ਉੱਤੇ ਸਹਿਮਤੀ ਹੈ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਦੀ ਥਾਂ ਬਾਦਲਾਂ ਦੀ ਹਕੂਮਤ ਬਣ ਕੇ ਚੱਲਦੀ ਪਈ ਹੈ।ਸਿੱਧੂ ਨੇ ਇਹ ਵੀ ਦੋਸ਼ ਲਾਇਆ ਕਿ ਸਾਡੇ ਵਿਧਾਇਕਾਂ ਤੇ ਪਾਰਟੀ ਵਰਕਰਾਂ ਦੀ ਗੱਲ ਸੁਣਨ ਦੀ ਥਾਂਸਿਵਲ ਦੇ ਅਫ਼ਸਰ ਅਤੇ ਪੁਲਸ ਦੇ ਸਾਰੇ ਅਧਿਕਾਰੀ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰਦੇ ਹਨ ਅਤੇ ਪੰਜਾਬ ਸਰਕਾਰ ਲੋਕ ਭਲਾਈ ਲਈ ਨਹੀਂ, ਸਗੋਂ ਮਾਫੀਆ ਰਾਜ ਨੂੰ ਕਾਇਮ ਰੱਖਣ ਲਈ ਚੱਲ ਰਹੀ ਹੈ।
ਵਰਨਣ ਯੋਗ ਹੈ ਕਿ ਬੀਤੇ ਸ਼ਨੀਵਾਰ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਉੱਤੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਕਿਹਾ ਸੀ ਕਿ ‘ਅਫ਼ਸੋਸ! ਗ੍ਰਹਿ ਮੰਤਰੀ ਆਪਣੀਅਯੋਗਤਾ ਕਰਕੇ ਸਰਕਾਰ ਹਾਈਕੋਰਟ ਦੇ ਉਹ ਵੀ ਹੁਕਮ ਮੰਨਣ ਲਈ ਮਜ਼ਬੂਰ ਹੈ, ਜਿਸ ਦੇ ਵਿਰੁੱਧ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਸਿਟ (ਐੱਸ ਆਈ ਟੀ) ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਅਗਲੀਆਂ ਚੋਣਾਂ ਦਾ ਜ਼ਾਬਤਾਲਾਗੂ ਹੋਣ ਤੱਕ ਲਟਕਾਉਣਾ ਹੈ।’ ਸਰਕਾਰ ਦੇ ਫ਼ੈਸਲੇ ਉੱਤੇ ਸਵਾਲ ਕਰਦੇ ਹੋਏ ਸਿੱਧੂ ਨੇ ਕਿਹਾ ਸੀ: ‘ਇਨਸਾਫ਼ ਵਿਚ ਜਾਣ-ਬੁੱਝ ਕੇ ਦੇਰੀ ਲੋਕ-ਰਾਏ ਨਾਲ ਵਿਸ਼ਵਾਸ਼ਘਾਤ ਹੈ। 6 ਸਾਲਾਂ ਦੌਰਾਨ ਕਈ ਜਾਂਚ ਕਮਿਸ਼ਨ ਤੇ ਸਿਟਾਂ ਬਣਨ ਕਰ ਕੇ ਸਬੂਤ ਕਮਜ਼ੋਰ ਹੋਏ ਤੇ ਇੱਕੋ ਦੋਸ਼ ਦੀ ਵਾਰ-ਵਾਰ ਜਾਂਚ ਹੋਣ ਕਾਰਨ ਦੋਸ਼ੀ ਆਪਣਾ ਬਚਾਅ ਮਜ਼ਬੂਤ ਕਰਨ ਲਈ ਸਿਆਣੇ ਹੋਏ ਹਨ।’

Related posts

ਬੇਸਿੱਟਾ ਰਹੀ SYL ਨਹਿਰ ‘ਤੇ ਪੰਜਾਬ-ਹਰਿਆਣਾ ਦੇ CMs ਦੀ ਬੈਠਕ, ਖੱਟੜ ਬੋਲੇ- ਨਹੀਂ ਬਣੀ ਸਹਿਮਤੀ, ਮਾਨ ਬੋਲੇ- ਇਸ ਦਾ ਹੱਲ PM ਕੋਲ

Gagan Oberoi

ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

Gagan Oberoi

ਸੁਖਬੀਰ ਬਾਦਲ ਬੋਲੇ- ਸਰਕਾਰਾਂ ਪੈਸੇ ਦੇ ਕੇ ਕਰਵਾਉਂਦੀਆਂ ਹਨ ਐਗਜ਼ਿਟ ਪੋਲ, ਮੁਕੰਮਲ ਪਾਬੰਦੀ ਲਾਵੇ ਚੋਣ ਕਮਿਸ਼ਨ

Gagan Oberoi

Leave a Comment