International

ਬੀਜਿੰਗ ਨੇ ਭਾਰਤ ’ਚ ਐਪਸ ’ਤੇ ਪਾਬੰਦੀ ਨੂੰ ਲੈ ਕੇ ਚਿੰਤਾ ਜਤਾਈ, ਕਿਹਾ-ਵੱਡੇ ਪੱਧਰ ’ਤੇ ਚੀਨੀ ਕੰਪਨੀਆਂ ਦੇ ਹਿੱਤਾਂ ਨੂੰ ਨੁਕਸਾਨ

ਡ੍ਰੈਗਨ ਨੇ ਭਾਰਤ ’ਚ ਪਾਬੰਦੀਸ਼ੁਦਾ ਚੀਨੀ ਮੋਬਾਈਲ ਐਪਲੀਕੇਸ਼ਨ ’ਤੇ ਚਿੰਤਾ ਜ਼ਾਹਰ ਕੀਤੀ ਹੈ। ਬੀਜਿੰਗ ਨੇ ਇਕ ਬਿਆਨ ’ਚ ਕਿਹਾ ਹੈ ਕਿ ਭਾਰਤ ਸਰਕਾਰ ਦੇ ਇਸ ਕਦਮ ਨਾਲ ਚੀਨੀ ਕੰਪਨੀਆਂ ਦੇ ਹਿੱਤਾਂ ’ਤੇ ਬੁਰਾ ਅਸਰ ਪਵੇਗਾ। ਚੀਨੀ ਵਣਜ ਮੰਤਰਾਲੇ ਦੇ ਬੁਲਾਰੇ ਗਾਓ ਫੇਂਗ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪਾਬੰਦੀ ਚੀਨੀ ਕੰਪਨੀਆਂ ਦੇ ਜਾਇਜ਼ ਅਧਿਕਾਰਾਂ ਤੇ ਹਿੱਤਾਂ ਨੂੰ ਨੁਕਸਾਨ ਪਹੁੰਚਾਏਗੀ।

ਗਾਓ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ’ਚ ਭਾਰਤ ਸਰਕਾਰ ਨੇ ਚੀਨੀ ਕੰਪਨੀਆਂ ਤੇ ਉਨ੍ਹਾਂ ਦੀਆਂ ਸੇਵਾਵਾਂ ਦੇ ਖਿਲਾਫ਼ ਕਈ ਕਦਮ ਚੁੱਕੇ ਹਨ। ਜਿਸ ਕਾਰਨ ਕੰਪਨੀਆਂ ਦੇ ਜਾਇਜ਼ ਅਧਿਕਾਰਾਂ ਤੇ ਹਿੱਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਅਸੀਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਦੇਖ ਰਹੇ ਹਾਂ। ਇਸ ਦੌਰਾਨ, ਗਾਓ ਨੇ ਦੋਵਾਂ ਦੇਸ਼ਾਂ ਦਰਮਿਆਨ ਆਰਥਿਕ ਸਹਿਯੋਗ ਦੀ ਸਕਾਰਾਤਮਕ ਗਤੀਸ਼ੀਲਤਾ ਨੂੰ ਕਾਇਮ ਰੱਖਣ ਦਾ ਆਪਣਾ ਇਰਾਦਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਭਾਰਤ ਸਰਕਾਰ ਇਸ ਸਬੰਧੀ ਜ਼ਰੂਰੀ ਕਦਮ ਚੁੱਕੇਗੀ। ਮਹੱਤਵਪੂਰਨ ਗੱਲ ਇਹ ਹੈ ਕਿ ਸਾਲ 2021 ਦੌਰਾਨ ਭਾਰਤ ਤੇ ਚੀਨ ਦਰਮਿਆਨ ਦੁਵੱਲੇ ਵਪਾਰ ’ਚ 43 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਪਿਛਲੇ ਸੋਮਵਾਰ ਨੂੰ ਭਾਰਤ ਸਰਕਾਰ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ 54 ਹੋਰ ਚੀਨੀ ਐਪਸ ਨੂੰ ਬੈਨ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ, ਪਿਛਲੇ ਸਾਲ ਜੂਨ ’ਚ ਦੇਸ਼ ਦੀ ਸਰਕਾਰ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਵਿਆਪਕ ਤੌਰ ’ਤੇ ਵਰਤੇ ਜਾਂਦੇ ਸੋਸ਼ਲ ਮੀਡੀਆ ਪਲੇਟਫਾਰਮਾਂ ਸਮੇਤ 59 ਚੀਨੀ ਮੋਬਾਈਲ ਐਪਲੀਕੇਸ਼ਨਾਂ ’ਤੇ ਪਾਬੰਦੀ ਲਗਾ ਦਿੱਤੀ ਸੀ।

Related posts

Salman Khan’s ‘Sikandar’ teaser postponed due to this reason

Gagan Oberoi

Ford F-150 SuperTruck Sets Nürburgring Record, Proving EV Pickup Performance

Gagan Oberoi

ਬਰਤਾਨੀਆ ‘ਚ ਨਵੇਂ ਸਰੂਪ ਨਾਲ ਨਜਿੱਠਣ ਲਈ ਘਰ-ਘਰ ਹੋ ਰਹੀ ਜਾਂਚ

Gagan Oberoi

Leave a Comment