National

ਭਾਰਤੀਆਂ ਨੂੰ ਕੱਢਣ ਲਈ ਸਰਕਾਰ ਨੇ ਕੀਤੀ ਤਾਕਤ ਦੀ ਵਰਤੋਂ, ਵਿਦੇਸ਼ ਮੰਤਰੀ ਨੇ ਪੋਲੈਂਡ ਨਾਲ ਕੀਤਾ ਗੱਲ ਬਾਤ, ਨਵੀਂ ਐਡਵਾਈਜ਼ਰੀ ਜਾਰੀ

ਸਰਕਾਰ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਪੂਰਾ ਜ਼ੋਰ ਲਾਇਆ ਹੋਇਆ ਹੈ। ਸਰਕਾਰ ਨੇ ਚਾਰ ਕੇਂਦਰੀ ਮੰਤਰੀਆਂ ਹਰਦੀਪ ਪੁਰੀ, ਜੋਤੀਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ ਅਤੇ ਵੀਕੇ ਸਿੰਘ ਨੂੰ ਭਾਰਤੀਆਂ ਨੂੰ ਕੱਢਣ ਲਈ ਯੂਕਰੇਨ ਦੇ ਗੁਆਂਢੀ ਮੁਲਕਾਂ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ। ਪੋਲੈਂਡ ਰਵਾਨਾ ਹੋਣ ਤੋਂ ਪਹਿਲਾਂ ਕੇਂਦਰੀ ਮੰਤਰੀ ਜਨਰਲ ਵੀਕੇ ਸਿੰਘ ਨੇ ਕਿਹਾ ਕਿ ਅਸੀਂ ਗੱਲਬਾਤ ਕਰਕੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕਰਾਂਗੇ। ਇਸ ਦੇ ਨਾਲ ਹੀ ਯੂਕਰੇਨ ਵਿੱਚ ਫਸੇ ਭਾਰਤੀਆਂ ਲਈ ਕੇਂਦਰ ਸਰਕਾਰ ਵੱਲੋਂ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਪੋਲੈਂਡ ਰਵਾਨਾ ਹੋਣ ਤੋਂ ਪਹਿਲਾਂ ਕੇਂਦਰੀ ਮੰਤਰੀ ਜਨਰਲ ਵੀਕੇ ਸਿੰਘ ਨੇ ਕਿਹਾ ਕਿ ਕਿਸੇ ਵੀ ਭਾਰਤੀ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ। ਮੈਂ ਪੋਲੈਂਡ ਜਾ ਰਿਹਾ ਹਾਂ। ਅਸੀਂ ਤਾਲਮੇਲ ਨਾਲ ਆਪਣੇ ਨਾਗਰਿਕਾਂ ਨੂੰ ਕੱਢਣ ਦੀ ਕੋਸ਼ਿਸ਼ ਕਰਾਂਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਕਿਸੇ ਵੀ ਹਾਲਤ ਵਿੱਚ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਉਨ੍ਹਾਂ ਦੇ ਘਰਾਂ ਤਕ ਪਹੁੰਚਾਇਆ ਜਾਣਾ ਹੈ।

ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਪੋਲੈਂਡ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਨਾਲ ਗੱਲ ਕੀਤੀ ਹੈ। ਇਸ ਗੱਲਬਾਤ ‘ਚ ਯੂਕਰੇਨ ਦੇ ਮੌਜੂਦਾ ਘਟਨਾਕ੍ਰਮ ‘ਤੇ ਚਰਚਾ ਕੀਤੀ ਗਈ। ਵਿਦੇਸ਼ ਮੰਤਰੀ ਨੇ ਕਿਹਾ ਕਿ ਅਸੀਂ ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਪੋਲੈਂਡ ਵੱਲੋਂ ਦਿੱਤੀ ਜਾ ਰਹੀ ਮਦਦ ਦੀ ਸ਼ਲਾਘਾ ਕਰਦੇ ਹਾਂ।

Related posts

ਤਿੰਨ ਘੰਟਿਆਂ ਦੀ ਥਾਂ ਹੁਣ ਦਿਨ ਭਰ ਦੀ ਹੜਤਾਲ ’ਤੇ ਗਏ ਡਾਕਟਰ

Gagan Oberoi

ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ਵਿੱਚ ਆਕਸੀਜਨ ਦੀ ਘਾਟ, 20 ਮਰੀਜ਼ਾਂ ਦੀ ਮੌਤ 200 ਦੀ ਜਾਨ ਦਾਅ ‘ਤੇ

Gagan Oberoi

Israel strikes Syrian air defence battalion in coastal city

Gagan Oberoi

Leave a Comment