ਕੇਂਦਰੀ ਸਿਹਤ ਮੰਤਰਾਲੇ ਨੇ ਗਰਭਵਤੀ ਮਹਿਲਾਵਾਂ ਨੂੰ ਕੋਰੋਨਾ ਵੈਕਸੀਨ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ । ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੋਵਿਡ-19 ਵੈਕਸੀਨ ਗਰਭਵਤੀ ਮਹਿਲਾਵਾਂ ਲਈ ਸੁਰੱਖਿਅਤ ਹੈ।
ਗਰਭਵਤੀ ਮਹਿਲਾਵਾਂ ਦੇ ਟੀਕਾਕਰਨ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ (WHO) ਨੇ ਸਿਫਾਰਸ਼ ਕੀਤੀ ਸੀ, ਜਿਸਦੇ ਕੁਝ ਹਫ਼ਤਿਆਂ ਬਾਅਦ ਇਹ ਫੈਸਲਾ ਲਿਆ ਗਿਆ ਹੈ । ਦਰਅਸਲ, ਕੇਂਦਰੀ ਮੰਤਰਾਲੇ ਨੇ ਸਾਰੀਆਂ ਗਰਭਵਤੀ ਮਹਿਲਾਵਾਂ ਨੂੰ CoWIN ਪੋਰਟਲ ‘ਤੇ ਖੁਦ ਨੂੰ ਰਜਿਸਟ੍ਰੇਸ਼ਨ ਕਰਨ ਜਾਂ ਖੁਦ ਨੂੰ COVID-19 ਟੀਕਾਕਰਨ ਕੇਂਦਰ ‘ਤੇ ਆਪਣਾ ਰਜਿਸਟ੍ਰੇਸ਼ਨ ਕਰਵਾਉਣ ਦੀ ਸਲਾਹ ਦਿੱਤੀ ਹੈ। ਗਰਭਵਤੀ ਮਹਿਲਾਵਾਂ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਆਮ ਹੋਵੇਗੀ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਗਰਭ ਅਵਸਥਾ ਨਾਲ ਕੋਰੋਨਾ ਸੰਕ੍ਰਮਣ ਦਾ ਖਤਰਾ ਨਹੀਂ ਵੱਧਦਾ ਹੈ।’ ਬਹੁਤੀਆਂ ਗਰਭਵਤੀ ਮਹਿਲਾਵਾਂ ਅਸਿਮੋਟੋਮੈਟਿਕ ਹੋਣਗੀਆਂ ਜਾਂ ਹਲਕੀ ਬਿਮਾਰੀ ਵਾਲੀਆਂ ਹੋਣਗੀਆਂ, ਪਰ ਉਨ੍ਹਾਂ ਦੀ ਸਿਹਤ ਤੇਜ਼ੀ ਨਾਲ ਵਿਗੜ ਸਕਦੀ ਹੈ। ਕੋਰੋਨਾ ਤੋਂ ਬਚਣ ਲਈ ਸਾਰੀਆਂ ਸਾਵਧਾਨੀਆਂ ਵਰਤੋ ਅਤੇ ਕੋਰੋਨਾ ਵਿਰੁੱਧ ਟੀਕਾਕਰਨ ਮੁਹਿੰਮ ਵਿੱਚ ਸ਼ਾਮਿਲ ਹੋ ਕੇ ਆਪਣੇ ਆਪ ਨੂੰ ਟੀਕਾ ਲਗਵਾਓ।