National News Punjab

ਮਮਤਾ ਨੇ ਪ੍ਰਧਾਨ ਮੰਤਰੀ ਨੂੰ ਮੁੜ ਲਿਖਿਆ ਪੱਤਰ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਪੱਤਰ ਲਿਖ ਕੇ ਜਬਰ ਜਨਾਹ ਤੇ ਹੱਤਿਆ ਜਿਹੇ ਭਿਆਨਕ ਅਪਰਾਧਾਂ ਲਈ ਸਖ਼ਤ ਕੇਂਦਰੀ ਕਾਨੂੰਨ ਤੇ ਸਖ਼ਤ ਸਜ਼ਾ ਦਾ ਬੰਦੋਬਸਤ ਕੀਤੇ ਜਾਣ ਦੀ ਮੰਗ ਦੁਹਰਾਈ। ਬੈਨਰਜੀ ਨੇ ਨੌਂ ਅਗਸਤ ਨੂੰ ਕੋਲਕਾਤਾ ਸਥਿਤ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਇੱਕ ਡਾਕਟਰ ਨਾਲ ਜਬਰ ਜਨਾਹ ਮਗਰੋਂ ਉਸ ਦੀ ਹੱਤਿਆ ਦੀ ਘਟਨਾ ਮਗਰੋਂ ਦੇਸ਼ ਭਰ ’ਚ ਉੱਭਰੇ ਰੋਹ ਤੋਂ ਬਾਅਦ ਇਸ ਮੁੱਦੇ ’ਤੇ ਕੁਝ ਦਿਨ ਪਹਿਲਾਂ ਵੀ ਮੋਦੀ ਨੂੰ ਪੱਤਰ ਲਿਖਿਆ ਸੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਲੰਘੇ ਬੁੱਧਵਾਰ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਦੀ ਨੀਤੀ ‘ਜਬਰ ਜਨਾਹ ਦੀਆਂ ਘਟਨਾਵਾਂ ਨੂੰ ਬਰਦਾਸ਼ਤ ਨਾ ਕਰਨ’ ਦੀ ਹੈ ਅਤੇ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਮੌਜੂਦਾਂ ਕਾਨੂੰਨਾਂ ’ਚ ਸੋਧ ਲਈ ਅਗਲੇ ਹਫ਼ਤੇ ਰਾਜ ਵਿਧਾਨ ਸਭਾ ਵੱਲੋਂ ਇੱਕ ਬਿੱਲ ਪਾਸ ਕੀਤਾ ਜਾਵੇਗਾ ਤਾਂ ਜੋ ਜਬਰ ਜਨਾਹ ਦੇ ਅਪਰਾਧੀਆਂ ਲਈ ਮੌਤ ਦੀ ਸਜ਼ਾ ਯਕੀਨੀ ਬਣਾਈ ਜਾ ਸਕੇ। ਮਮਤਾ ਬੈਨਰਜੀ ਨੇ ਪੱਤਰ ’ਚ ਲਿਖਿਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਇਸ ਮੁੱਦੇ ’ਤੇ ਪ੍ਰਧਾਨ ਮੰਤਰੀ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਪਰ ਉਨ੍ਹਾਂ ਨੂੰ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਤੋਂ ਇੱਕ ਪੱਤਰ ਮਿਲਿਆ ਹੈ। ਬੈਨਰਜੀ ਨੇ ਕਿਹਾ ਕਿ ਮਹਿਲਾ ਤੇ ਬਾਲ ਵਿਕਾਸ ਮੰਤਰੀ ਦਾ ਪੱਤਰ ਉਨ੍ਹਾਂ ਵੱਲੋਂ ਉਠਾਏ ਗਏ ਮੁੱਦੇ ਦੀ ਗੰਭੀਰਤਾ ਨਾਲ ਨਹੀਂ ਲਿਆ ਗਿਆ। ਮੁੱਖ ਮੰਤਰੀ ਨੇ ਲਿਖਿਆ ਕਿ ਸੂਬਾ ਸਰਕਾਰ ਨੇ 10 ਵਿਸ਼ੇਸ਼ ਪੋਕਸੋ ਅਦਾਲਤਾਂ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ’ਚ 88 ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਤੇ 62 ਪੋਕਸੋ ਦਰਜਾ ਹਾਸਲ ਅਦਾਲਤਾਂ ਪਹਿਲਾਂ ਹੀ ਸੂਬੇ ਦੇ ਫੰਡਾਂ ਤਹਿਤ ਕੰਮ ਕਰ ਰਹੀਆਂ ਹਨ। ਬੈਨਰਜੀ ਨੇ ਲਿਖਿਆ ਕਿ ਸੂਬੇ ’ਚ ਦੋ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। -ਪੀਟੀਆਈ

ਕੇਰਲਾ: ਅਦਾਕਾਰ ਜਯਾਸੂਰਿਆ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਦੂਜਾ ਕੇਸ ਦਰਜ

ਤਿਰੂਵਨੰਤਪੁਰਮ: ਕੇਰਲਾ ਪੁਲੀਸ ਨੇ 48 ਘੰਟੇ ਦੇ ਅੰਦਰ ਮਲਿਆਲਮ ਫਿਲਮਾਂ ਦੇ ਅਦਾਕਾਰ ਜਯਾਸੂਰਿਆ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਦੂਜਾ ਕੇਸ ਦਰਜ ਕੀਤਾ ਹੈ। ਇਹ ਨਵਾਂ ਕੇਸ ਇਕ ਅਦਾਕਾਰਾ ਵੱਲੋਂ ਜਯਾਸੂਰਿਆ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਦਿੱਤੀ ਗਈ ਤਾਜ਼ਾ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਅਦਾਕਾਰਾ ਨੇ ਜਯਾਸੂਰਿਆ ’ਤੇ 2012-2013 ਦੌਰਾਨ ਇਕ ਫਿਲਮ ਦੇ ਸੈੱਟ ’ਤੇ ਉਸ ਨਾਲ ਜਿਨਸੀ ਛੇੜਛਾੜ ਕਰਨ ਦੇ ਦੋਸ਼ ਲਗਾਏ ਹਨ। ਇਸ ਤੋਂ ਪਹਿਲਾਂ ਅਦਾਕਾਰ ਖ਼ਿਲਾਫ਼ ਇਕ ਕੇਸ 28 ਅਗਸਤ ਨੂੰ ਦਰਜ ਕੀਤਾ ਗਿਆ ਸੀ।

Related posts

Jeju Air crash prompts concerns over aircraft maintenance

Gagan Oberoi

Cargojet Seeks Federal Support for Ontario Aircraft Facility

Gagan Oberoi

ਬਿ੍ਰਟੇਨ ਨੇ ਭਾਰਤ ਨੂੰ ਲਾਲ ਸੂਚੀ ਵਿਚੋਂ ਕੱਢਿਆ

Gagan Oberoi

Leave a Comment