Punjab

ਮੀਂਹ ਨੇ ਮੌਸਮ ਕੀਤਾ ਖੁਸ਼ਮਿਜਾਜ਼, ਅਗਲੇ 3 ਦਿਨ ਜੇ ਕੀਤੇ ਚੱਲੇ ਹੋ ਤਾਂ ਜਾਣ ਲਵੋ ਮੌਸਮ ਵਿਭਾਗ ਦੀ ਚੇਤਾਵਨੀ

ਚੰਡੀਗੜ੍ਹ: ਪੰਜਾਬ ‘ਚ ਕਈ ਥਾਵਾਂ ‘ਤੇ ਮੀਂਹ ਪੈਣ ਨਾਲ ਗਰਮੀ ਤੋਂ ਕੁਝ ਤੋਂ ਰਾਹਤ ਮਿਲੀ ਹੈ।  ਸੰਗਰੂਰ ਵਿੱਚ ਬੁੱਧਵਾਰ ਨੂੰ 10 ਮਿਲੀਮੀਟਰ ਬਾਰਸ਼ ਹੋਈ। ਅੰਮ੍ਰਿਤਸਰ, ਰੋਪੜ ਵਿੱਚ ਵੀ ਬਾਰਸ਼ ਹੋਈ। ਮੋਹਾਲੀ ਤੇ ਚੰਡੀਗੜ੍ਹ ‘ਚ ਵੀ ਅੱਜ ਹਲਕੀ ਬਾਰਸ਼ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ, ਅਗਲੇ 3 ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਅਤੇ ਤੇਜ਼ ਬਾਰਸ਼ ਦੀ ਸੰਭਾਵਨਾ ਹੈ।

 

ਪਿਛਲੇ ਕੁੱਝ ਦਿਨਾਂ ਤੋਂ ਮੌਨਸੂਨ ਦੀ ਚੰਗੀ ਬਾਰਸ਼ ਨਾ ਹੋਣ ਕਾਰਨ ਦਿਨ ਦਾ ਪਾਰਾ ਵੀ ਅਚਾਨਕ ਵੱਧ ਗਿਆ ਹੈ। ਇਸ ਸਮੇਂ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਇਹ 38 ਡਿਗਰੀ ਤੱਕ ਪਹੁੰਚ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਹੈ। ਮੌਸਮ ਵਿਭਾਗ ਅਨੁਸਾਰ 2 ਅਗਸਤ ਤੱਕ ਬਾਰਸ਼ ਹੋਣ ਦੀ ਸੰਭਾਵਨਾ ਹੈ।

Related posts

ਪਾਕਿਸਤਾਨ ਤੋਂ ਪਰਤੇ ਜਥੇ ਦੇ ਸ਼ਰਧਾਲੂਆਂ ਵਿਚੋਂ 200 ਨਿਕਲੇ ਕੋਰੋਨਾ ਪਾਜ਼ੇਟਿਵ

Gagan Oberoi

Deep Sidhu Arrested Again: ਘਟਦੀਆਂ ਨਜ਼ਰ ਨਹੀਂ ਆ ਰਹੀਆਂ ਦੀਪ ਸਿੱਧੂ ਦੀਆਂ ਮੁਸ਼ਕਲਾਂ, ਹੋਰ ਕੇਸ ‘ਚ ਹੋਈ ਗ੍ਰਿਫ਼ਤਾਰੀ

Gagan Oberoi

ਮਮਤਾ ਨੇ ਪ੍ਰਧਾਨ ਮੰਤਰੀ ਨੂੰ ਮੁੜ ਲਿਖਿਆ ਪੱਤਰ

Gagan Oberoi

Leave a Comment