ਮੁੱਖ ਮੰਤਰੀ ਭਗਵੰਤ ਮਾਨ (Bhagwant Mann) 23 ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਪੰਜਾਬ ਭਵਨ ‘ਚ ਮੀਟਿੰਗ ਕਰ ਰਹੇ ਹਨ। ਮੁੱਖ ਸਕੱਤਰ ਅਨਿਰੁੱਧ ਤਿਵਾੜੀ ਤੇ ਕਿਸਾਨ ਆਗੂ ਪੰਜਾਬ ਭਵਨ ਪਹੁੰਚ ਗਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਪੰਜ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਲਈ ਸੰਯੁਕਤ ਕਿਸਾਨ ਮੋਰਚੇ (SKM) ਦੀਆਂ ਸਿਰਫ਼ 23 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਹੀ ਸੱਦਾ ਭੇਜਿਆ ਹੈ। ਦਰਅਸਲ ਚੋਣਾਂ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨਾਲੋਂ 22 ਕਿਸਾਨ ਜਥੇਬੰਦੀਆਂ ਨੇ ਅਲੱਗ ਹੋ ਕੇ ਸੰਯੁਕਤ ਸਮਾਜ ਮੋਰਚਾ ਬਣਾ ਲਿਆ ਸੀ ਤੇ ਸੂਬੇ ਦੀਆਂ ਸਾਰੀਆਂ ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲੜੀਆਂ ਸਨ ਪਰ ਉਹ ਇਕ ਵੀ ਸੀਟ ਨਹੀਂ ਜਿੱਤ ਸਕੀਆਂ।
ਉੱਧਰ ਮੀਟਿੰਗ ਤੋਂ ਬਾਅਦ ਭਾਕਿਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਤੋਂ ਐੱਮਐੱਸਪੀ ‘ਤੇ ਗਾਰੰਟੀ ਮੰਗੀ ਜਾਵੇਗੀ। ਇਸ ਤੋਂ ਇਲਾਵਾ ਡਾ. ਦਰਸ਼ਨਪਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ਖਾਸ ਤੌਰ ‘ਤੇ ਬੁਲਾਈ ਗਈ ਹੈ।