Punjab

“ਮੇਰੇ ਧੀਆਂ-ਪੁੱਤ ਸੜਕਾਂ ਉਤੇ ਬੈਠੇ ਹੋਣ, ਮੈਂ ਘਰ ਦੀਵਾਲੀ ਕਿਵੇਂ ਮਨਾ ਸਕਦਾ” – ਪਰਗਟ ਸਿੰਘ

ਸਿੱਖਿਆ ਮੰਤਰੀ ਪਰਗਟ ਸਿੰਘ ਦੀਵਾਲੀ ਦੀ ਰਾਤ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਜਲੰਧਰ ਸਥਿਤ ਆਪਣੀ ਰਿਹਾਇਸ਼ ਕੋਲ ਧਰਨੇ ਉਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਨੂੰ ਖ਼ੁਦ ਮਿਲਣ ਗਏ। ਸਿੱਖਿਆ ਮੰਤਰੀ ਨੇ ਕਿਹਾ, “ਤੁਸੀਂ ਵੀ ਮੇਰੇ ਧੀਆਂ-ਪੁੱਤਾਂ ਵਾਂਗ ਹੋ, ਤਿਉਹਾਰ ਦੇ ਦਿਨ ਤੁਸੀਂ ਬਾਹਰ ਬੈਠੇ ਹੋ ਤਾਂ ਮੈਂ ਕਿਵੇਂ ਦੀਵਾਲੀ ਦੀਆਂ ਖੁਸ਼ੀਆਂ ਮਨਾ ਸਕਦਾ ਹਾਂ।”

ਪਰਗਟ ਸਿੰਘ ਨੇ ਨੌਜਵਾਨਾਂ ਨੂੰ ਮਠਿਆਈਆਂ ਵੀ ਵੰਡੀਆਂ। ਉਨ੍ਹਾਂ ਸੱਦਾ ਦਿੱਤਾ ਕਿ ਮਸਲੇ ਦਾ ਹੱਲ ਸੜਕ ‘ਤੇ ਨਹੀਂ, ਗੱਲਬਾਤ ਨਾਲ ਹੀ ਹੋ ਸਕਦਾ ਹੈ ਅਤੇ ਉਹ ਉਨ੍ਹਾਂ ਦੀ ਹਰ ਗੱਲ ਸੁਣ ਕੇ ਇਸ ਨੂੰ ਸਕਰਾਤਮਕ ਤਰੀਕੇ ਨਾਲ ਹੱਲ ਕਰਨਾ ਚਾਹੁੰਦੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਕਦੇ ਵੀ ਤਰਜੀਹੀ ਵਿਸ਼ਾ ਨਹੀਂ ਰਿਹਾ ਅਤੇ ਪਿਛਲੇ ਲੰਬੇ ਸਮੇਂ ਦੀਆਂ ਮਾੜੀਆਂ ਨੀਤੀਆਂ ਕਾਰਨ ਅਜੋਕੀ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਚੀਨ-ਜਪਾਨ ਜਿਹੇ ਵਿਕਸਤ ਮੁਲਕਾਂ ਦੀ ਉਦਾਹਰਨ ਦਿੰਦਿਆਂ ਮਨੁੱਖੀ ਸਰੋਤਾਂ ਦੀ ਸੁਚੱਜੀ ਵਰਤੋਂ ਦੀ ਵਕਾਲਤ ਕੀਤੀ। ਪਰਗਟ ਸਿੰਘ ਨੇ ਕਿਹਾ ਕਿ ਜੋ ਵੀ ਉਨ੍ਹਾਂ ਦੀ ਪਹੁੰਚ ‘ਚ ਹੋਇਆ ਅਤੇ ਵੱਧ ਤੋਂ ਵੱਧ ਸੰਭਵ ਹੋਇਆ, ਉਹ ਸੰਘਰਸ਼ ਕਰ ਰਹੇ ਅਧਿਆਪਕਾਂ ਤੇ ਬੇਰੁਜ਼ਗਾਰ ਨੌਜਵਾਨਾਂ ਲਈ ਕਰਨਗੇ ਕਿਉਂਕਿ ਉਨ੍ਹਾਂ ਖ਼ੁਦ ਸਿੱਖਿਆ ਵਿਭਾਗ ਮੰਗ ਕੇ ਲਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਨੌਜਵਾਨ ਹਮੇਸ਼ਾ ਹੀ ਉਨ੍ਹਾਂ ਦੇ ਦਿਲ ਦੇ ਸਭ ਤੋਂ ਨੇੜੇ ਰਹੇ ਹਨ।

Related posts

KuCoin Advances the “Menstrual Equity Project”, Benefiting 4,000 Women in the Bahamas

Gagan Oberoi

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

Gagan Oberoi

Stop The Crime. Bring Home Safe Streets

Gagan Oberoi

Leave a Comment