International National

ਮੋਦੀ ਸਰਬਸੰਮਤੀ ਨਾਲ ਐੱਨਡੀਏ ਸੰਸਦੀ ਦਲ ਦੇ ਨੇਤਾ ਚੁਣੇ, ਸਹੁੰ ਚੁੱਕ ਸਮਾਗਮ 9 ਨੂੰ

ਨਵੀਂ ਦਿੱਲੀ, 7 ਜੂਨ

ਅੱਜ ਇਥੇ ਐੱਨਡੀਏ ਦੇ ਸੰਸਦ ਮੈਂਬਰਾਂ ਦੀ ਸੰਸਦ ਭਵਨ ਕੰਪਲੈਕਸ ’ਚ ਹੋਈ ਮੀਟਿੰਗ ਦੌਰਾਨ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣਨ ਦਾ ਪ੍ਰਸਤਾਵ ਪਾਸ ਕਰ ਦਿੱਤਾ। ਇਸ ਬਾਅਦ ਉਹ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਮੋਦੀ ਨੂੰ ਆਪਣਾ ਆਗੂ ਚੁਣਨ ਲਈ ਅੱਜ ਸੰਸਦ ਕੰਪਲੈਕਸ ’ਚ ਮੀਟਿੰਗ ਕੀਤੀ। ਭਾਜਪਾ ਨੇਤਾ ਰਾਜਨਾਥ ਸਿੰਘ ਨੇ ਲੋਕ ਸਭਾ ’ਚ ਸ੍ਰੀ ਮੋਦੀ ਦਾ ਨਾਂ ਐੱਨਡੀਏ ਤੇ ਭਾਜਪਾ ਨੇਤਾ ਵਜੋਂ ਪੇਸ਼ ਕੀਤਾ, ਜਿਸ ਦੀ ਪੁਸ਼ਟੀ ਅਮਿਤ ਸ਼ਾਹ ਨੇ ਕੀਤੀ।ਨਿਤਿਨ ਗਡਕਰੀ ਅਤੇ ਐੱਨਡੀਏ ਦੇ ਹੋਰ ਨੇਤਾਵਾਂ ਨੇ ਸ੍ਰੀ ਮੋਦੀ ਨੂੰ ਲੋਕ ਸਭਾ ਵਿੱਚ ਭਾਜਪਾ ਦਾ ਨੇਤਾ, ਭਾਜਪਾ ਸੰਸਦੀ ਦਲ ਅਤੇ ਐੱਨਡੀਏ ਸੰਸਦੀ ਦਲ ਦਾ ਨੇਤਾ ਬਣਾਉਣ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਨੇਤਾ ਚੁਣੇ ਜਾਣ ਨਾਲ ਸ੍ਰੀ ਮੋਦੀ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ।

Related posts

ਮੇਰਠ ਤੋਂ ਪਰਤਦੇ ਸਮੇਂ ਦਿੱਲੀ ਬਾਰਡਰ ‘ਤੇ Asaduddin Owaisi ‘ਤੇ ਜਾਨਲੇਵਾ ਹਮਲਾ, ਗੋਲੀਬਾਰੀ ‘ਚ ਪੰਕਚਰ ਹੋਈ ਕਾਰ

Gagan Oberoi

ਵਿਸ਼ਵ ਭਰ ‘ਚ 82 ਕਰੋੜ ਤੋਂ ਵੱਧ ਲੋਕ ਭੁੱਖਮਰੀ ਦਾ ਸ਼ਿਕਾਰ

Gagan Oberoi

Two Assam Rifles Soldiers Martyred, Five Injured in Ambush Near Imphal

Gagan Oberoi

Leave a Comment