Entertainment

ਰਣਜੀਤ ਬਾਵਾ ਦੇ ਠੋਕਵੇਂ ਜਵਾਬ ਤੋਂ ਬਾਅਦ ਕੰਗਨਾ ਰਣੌਤ ਨੇ ਕੀਤਾ ਬਲੌਕ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਨਵੇਂ ਟਵੀਟ ‘ਚ ਖੇਤੀ ਬਿੱਲਾਂ ਖ਼ਿਲਾਫ਼ ਵਿਰੋਧ ਕਰਨ ਵਾਲਿਆਂ ਨੂੰ ‘ਅੱਤਵਾਦੀ’ ਦੱਸਿਆ ਹੈ। ਮੋਦੀ ਸਰਕਾਰ ਦੇ ਹੱਕ ‘ਚ ਬੋਲਦਿਆਂ ਬਾਲੀਵੁੱਡ ਅਦਾਕਾਰਾ ਕੰਗਨਾ ਦੇਸ਼ ਭਰ ਦੇ ਕਿਸਾਨਾਂ ਦੇ ਖ਼ਿਲਾਫ਼ ਬੋਲੀ ਹੈ। ਹੁਣ ਕੰਗਨਾ ਦੇ ਇਸ ਟਵੀਟ ਦਾ ਪੰਜਾਬੀ ਕਲਾਕਾਰਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਵੀ ਹੁਣ ਕੰਗਨਾ ਰਣੌਤ ਨੂੰ ਉਸ ਦੇ ਟਵੀਟ ਦਾ ਠੋਕਵਾਂ ਜਵਾਬ ਦਿਤਾ ਹੈ।

 

 

ਕੰਗਨਾ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਰਣਜੀਤ ਬਾਵਾ ਨੇ ਲਿਖਿਆ “ਮੈਡਮ ਜੀ ਕਿੰਨਾ ਨੂੰ ਕਹਿ ਰਹੇ ਹੋ..ਜਿਹੜੇ ਹੱਕ ਮੰਗ ਰਹੇ ਜਾਂ ਕੌਣ? ਅੱਤਵਾਦੀ ਪਤਾ ਵੀ ਆ ਕੌਣ ਹੁੰਦੇ, ਕਾਸ਼ ਤੁਹਾਡੇ ਵੀ ਦੋ ਚਾਰ ਵਿਘੇ ਹੁੰਦੇ ਫੇਰ ਪਤਾ ਚਲਦਾ ਕਾਹਤੋਂ ਇਹ ਲੜ ਮਰ ਰਹੇ ਸੜਕਾਂ ‘ਤੇ … ਜੈ ਜਵਾਨ ਜੈ ਮਜ਼ਦੂਰ ਕਿਸਾਨ” ਰਣਜੀਤ ਬਾਵਾ ਦੀ ਇਸ ਪ੍ਰਤੀਕਿਰਿਆ ਤੋਂ ਤੁਰੰਤ ਬਾਅਦ ਹੀ ਕੰਗਨਾ ਰਣੌਤ ਨੇ ਉਨ੍ਹਾਂ ਨੂੰ ਟਵਿੱਟਰ ਤੋਂ ਬਲੋਕ ਕਰ ਦਿੱਤਾ।

 

 

ਅਦਾਕਾਰਾ ਕੰਗਨਾ ਰਣੌਤ ਨੇ ਟਵੀਟ ਕਰਦਿਆਂ ਲਿਖਿਆ, ‘ਪ੍ਰਧਾਨ ਮੰਤਰੀ ਜੀ ਕੋਈ ਸੌਂ ਰਿਹਾ ਹੋਵੇ ਤਾਂ ਉਸ ਨੂੰ ਜਗਾਇਆ ਜਾ ਸਕਦਾ ਹੈ, ਜਿਸ ਨੂੰ ਗਲਤਫਹਿਮੀ ਹੋਵੇ ਉਸ ਨੂੰ ਸਮਝਾਇਆ ਜਾ ਸਕਦਾ ਹੈ ਪਰ ਜੋ ਸੌਣ ਦੀ ਐਕਟਿੰਗ ਕਰੇ, ਨਾ ਸਮਝਣ ਦੀ ਐਕਟਿੰਗ ਕਰੇ ਉਸ ਨੂੰ ਤੁਹਾਡੇ ਸਮਝਾਉਣ ਨਾਲ ਕੀ ਫਰਕ ਪਵੇਗਾ? ਇਹ ਓਹੀ ਅੱਤਵਾਦੀ ਹਨ। CAA ਨਾਲ ਇਕ ਵੀ ਇਨਸਾਨ ਦੀ ਨਾਗਰਿਕਤਾ ਨਹੀਂ ਗਈ ਪਰ ਇਨ੍ਹਾਂ ਨੇ ਖੂਨ ਦੀਆਂ ਨਦੀਆਂ ਵਹਾਅ ਦਿੱਤੀਆਂ।

Related posts

Kung Pao Chicken Recipe | Spicy Sichuan Chinese Stir-Fry with Peanuts

Gagan Oberoi

Noida International Airport to Open October 30, Flights Set for Post-Diwali Launch

Gagan Oberoi

ਸ਼ ਦਾ ਸਭ ਤੋਂ ਮਸ਼ਹੂਰ ਧਾਰਮਿਕ ਸੀਰੀਅਲ ‘ਰਾਮਾਇਣ’ ਅੱਜ ਵੀ ਲੋਕਾਂ ਦੇ ਮਨਾਂ ‘ਚ ਤਾਜ਼ਾ ਹੈ। ਸ਼ੋਅ ਦੇ ਸਾਰੇ ਕਿਰਦਾਰਾਂ ਨੂੰ ਦਰਸ਼ਕ ਅੱਜ ਤਕ ਭੁੱਲ ਨਹੀਂ ਸਕੇ ਹਨ। ਮਾਤਾ ਸੀਤਾ ਦਾ ਕਿਰਦਾਰ ਨਿਭਾਉਣ ਵਾਲੀ ਦੀਪਿਕਾ ਚਿਖਾਲੀਆ ਦੀ ਐਕਟਿੰਗ ਦਾ ਹਰ ਕੋਈ ਕਾਇਲ ਹੈ। ਦੀਪਿਕਾ ਨੇ ਵੀ ਇਸ ਕਿਰਦਾਰ ਲਈ ਮਿਲੇ ਪਿਆਰ ਨੂੰ ਬਰਕਰਾਰ ਰੱਖਿਆ ਹੈ। ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿਣ ਵਾਲੀ ਦੀਪਿਕਾ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਜ਼ਿੰਦਗੀ ਨਾਲ ਜੋੜਦੀ ਰਹਿੰਦੀ ਹੈ। ਹਾਲ ਹੀ ‘ਚ ਉਸ ਨੇ ਦੱਸਿਆ ਕਿ ਉਹ ਖੁਦ ਨੂੰ ਇੰਨੀ ਫਿੱਟ ਕਿਵੇਂ ਰੱਖਦੀ ਹੈ।

Gagan Oberoi

Leave a Comment