International News Sports

ਰਵੀ ਦਹੀਆ ਨੇ ਜਿੱਤਿਆ ਸਿਲਵਰ ਮੈਡਲ

ਭਾਰਤੀ ਪਹਿਲਵਾਨ ਰਵੀ ਦਹੀਆ ਨੇ 57 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਹਾਲਾਂਕਿ, ਉਹ ਸੋਨ ਤਮਗਾ ਨਹੀਂ ਜਿੱਤ ਸਕੇ ਅਤੇ ਇਤਿਹਾਸ ਰਚਣ ਤੋਂ ਖੁੰਝ ਗਏ। ਉਨ੍ਹਾਂ ਨੂੰ ਫਾਈਨਲ ਮੈਚ ਵਿੱਚ ਰੂਸੀ ਪਹਿਲਵਾਨ ਜਾਵੁਰ ਉਗਾਏਵ ਨੇ ਹਰਾਇਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਓਲੰਪਿਕ 2020 ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪਹਿਲਵਾਨ ਰਵੀ ਦਹੀਆ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਕਿਹਾ, “ਰਵੀ ਕੁਮਾਰ ਦਹੀਆ ਇੱਕ ਸ਼ਾਨਦਾਰ ਪਹਿਲਵਾਨ ਹੈ। ਉਸਦੀ ਲੜਾਈ ਦੀ ਭਾਵਨਾ ਅਤੇ ਦ੍ਰਿੜਤਾ ਸ਼ਾਨਦਾਰ ਹੈ। ਟੋਕੀਓ ਓਲੰਪਿਕ 2020 ਵਿੱਚ ਚਾਂਦੀ ਦਾ ਤਗਮਾ ਜਿੱਤਣ ਲਈ ਉਨ੍ਹਾਂ ਨੂੰ ਵਧਾਈ। ਭਾਰਤ ਨੂੰ ਉਨ੍ਹਾਂ ਦੀ ਪ੍ਰਾਪਤੀਆਂ ‘ਤੇ ਬਹੁਤ ਮਾਣ ਹੈ।”

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟੋਕੀਓ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਰਵੀ ਦਹੀਆ ਨੂੰ 4 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।

Related posts

ਹਰਪਾਲ ਚੀਮਾ ਨੇ ਸੁਖਬੀਰ ਬਾਦਲ ਦੇ 13 ਨੁਕਾਤੀ ਪ੍ਰੋਗਰਾਮ ਉਤੇ ਚੁੱਕੇ ਸਵਾਲ

Gagan Oberoi

ਕੈਨੇਡਾ ਬੱਸ ਹਾਦਸੇ ’ਚ ਅੰਮ੍ਰਿਤਸਰ ਦੇ ਸਿੱਖ ਸਮੇਤ ਚਾਰ ਦੀ ਮੌਤ, 50 ਜ਼ਖ਼ਮੀ

Gagan Oberoi

PM Modi to inaugurate SOUL Leadership Conclave in Delhi today

Gagan Oberoi

Leave a Comment