ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਮੌਜੂਦਾ ਟਾਈਪ – 7 ਸਰਕਾਰੀ ਬੰਗਲਾ ਖਾਲੀ ਨਹੀਂ ਕਰਨਾ ਪਵੇਗਾ। ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਉਹ ਬੰਗਲੇ ‘ਚ ਰਹਿ ਸਕਦੇ ਹਨ।
ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਰਾਜ ਸਭਾ ਸਕੱਤਰੇਤ ਦੀ ਕਾਰਵਾਈ ‘ਤੇ ਅੰਤਰਿਮ ਰੋਕ ਹਟਾਉਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਅਨੂਪ ਜੇ ਭੰਭਾਨੀ ਨੇ ਕਿਹਾ ਕਿ ਰਾਜ ਸਭਾ ਸਕੱਤਰੇਤ ਖਿਲਾਫ਼ ਹੇਠਲੀ ਅਦਾਲਤ ਦਾ ਆਦੇਸ਼ ਬਹਾਲ ਰਹੇਗਾ। ਇਹ ਰੋਕ ਉਦੋਂ ਤੱਕ ਲਾਗੂ ਰਹੇਗੀ ਜਦੋਂ ਤੱਕ ਹੇਠਲੀ ਅਦਾਲਤ ਅੰਤਰਿਮ ਰਾਹਤ ਲਈ ਉਸਦੀ ਅਰਜ਼ੀ ‘ਤੇ ਫੈਸਲਾ ਨਹੀਂ ਲੈਂਦੀ।