ਪੰਜਾਬ ਦੇ ਰਾਜਪਾਲ ਤੇ ਸੀਐੱਮ ਵਿਚਾਲੇ ਰੇੜਕਾ ਵਧਦਾ ਹੀ ਜਾ ਰਿਹਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਰੀ ਕਰ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਰ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਪੱਤਰ ਵਿਚ ਉਨ੍ਹਾਂ ਲਿਖਿਆ ਹੈ ਕਿ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਦੀ ਨਿਯੁਕਤੀ ਯੂਜੀਸੀ ਨਿਯਮਾਂ ਅਨੁਸਾਰ ਨਹੀਂ ਹੈ। ਉਨ੍ਹਾਂ ਇਸ ਨੂੰ ਗ਼ੈਰ-ਕਾਨੂੰਨੀ ਦੱਸਦੇ ਹੋਏ ਗੌਸਲ ਨੂੰ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਮਨਮਰਜ਼ੀ ਨਾਲ ਕਰਨ ਉੱਪਰ ਵੀ ਇਤਰਾਜ਼ ਕੀਤਾ ਸੀ ਤੇ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਤਿੰਨ ਨਾਵਾਂ ਦਾ ਪੈਨਲ ਭੇਜਣ ਲਈ ਕਿਹਾ ਸੀ। ਹਾਲਾਂਕਿ ਬਾਅਦ ਵਿਚ ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਖ਼ੁਦ ਹੀ ਆਪਣਾ ਨਾਂ ਵਾਪਸ ਲੈ ਲਿਆ।