News Punjab

ਰਾਸ਼ਟਰਪਤੀ ਰਾਜ ਦੀਆਂ ਧਮਕੀਆਂ ਤੋਂ ਡਰਦੇ ਨਹੀਂ, ਕਿਸਾਨਾਂ ਨਾਲ ਡਟ ਕੇ ਖੜ੍ਹੇ ਹਾਂ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿਚ ਵਾਪਰੀਆਂ ਘਟਨਾਵਾਂ ਮੰਦਭਾਗੀਆਂ ਸਨ ਅਤੇ ਇਨ੍ਹਾਂ ਨੂੰ ਟਾਲਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ‘ਤੇ ਹਮਲਾ ਕਰਨ ਲਈ ਡਰੋਨ ਦੀ ਵਰਤੋਂ ਅਸਹਿਣਯੋਗ ਹੈ ਅਤੇ ਸੂਬਾ ਸਰਕਾਰ ਪਹਿਲਾਂ ਹੀ ਇਸ ਦਾ ਵਿਰੋਧ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ਤੋਂ ਬਾਅਦ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਅੱਗੇ ਇਹ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਸੂਬੇ ਦਾ ਕੋਈ ਵੀ ਨੌਜਵਾਨ ਵਾਟਰ ਕੈਨਨ ਜਾਂ ਅੱਥਰੂ ਗੈਸ ਦੇ ਗੋਲੇ ਅੱਗੇ ਖੜ੍ਹਾ ਹੋਵੇ।

Related posts

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਹਿਮ ਫੈਸਲੇ, ਸੰਗਤਾਂ ਨੂੰ ਢੱਡਰੀਆਂ ਵਾਲੇ ਦੇ ਸਮਾਗਮ ਨਾ ਕਰਵਾਉਣ ਦਾ ਹੁਕਮ

Gagan Oberoi

ਨਵੇਂ ਸੰਸਦ ਮੈਂਬਰ ਤਨਦੇਹੀ ਨਾਲ ਜਿ਼ੰਮੇਵਾਰੀ ਨਿਭਾਉਣ: ਭਗਵੰਤ ਮਾਨ

Gagan Oberoi

ਕੋਰੋਨਾਵਾਇਰਸ ਦੇ ਕਹਿਰ ਮਗਰੋਂ ਸ਼੍ਰੋਮਣੀ ਕਮੇਟੀ ਦੇ ਮੈਨੇਜਰਾਂ ਨੂੰ ਨਿਰਦੇਸ਼

Gagan Oberoi

Leave a Comment