Canada Entertainment FILMY india International National News Punjab Sports Video

ਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦਾ ਮੁਲਜ਼ਮ ਕਾਬੂ

ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ X ’ਤੇ ਪੋਸਟ ਵਿੱਚ ਦੱਸਿਆ ਕਿ ਇੱਕ ਅਪਰਾਧਿਕ ਮਾਮਲੇ ’ਚ ਕਾਰਵਾਈ ਕਰਦਿਆਂ ਏਜੀਟੀਐੱਫ ਨੇ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆ ਵਾਸੀ ਜਗਰੌਸ਼ਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ 14 ਅਗਸਤ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਵਿੱਚ ਇੱਕ ਕਾਰੋਬਾਰੀ ’ਤੇ ਹੋਈ ਗੋਲੀਬਾਰੀ ਨਾਲ ਸਬੰਧਿਤ ਮਾਮਲੇ ’ਚ ਲੋੜੀਂਦਾ ਸੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਇਹ ਹਮਲਾ ਵਿਦੇਸ਼ ’ਚ ਬੈਠੇ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਨਿਰਦੇਸ਼ ’ਤੇ ਕੀਤਾ ਗਿਆ ਸੀ। ਘਟਨਾ ਮਗਰੋਂ ਜ਼ੀਰਾ ਥਾਣੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ ਅਤੇ ਹੁਣ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲੀਸ ਅਪਰਾਧ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।

Related posts

ਬਾਇਡਨ ਨੇ ਰੂਸ-ਚੀਨ ਦੀ ਵਧਦੀ ਨੇੜਤਾ ‘ਤੇ ਕੱਸਿਆ ਤਨਜ਼, ਕਿਹਾ – ਕੋਈ ਨਵੀਂ ਗੱਲ ਨਹੀਂ

Gagan Oberoi

ਅਦਾਕਾਰ ਸੋਨੂੰ ਸੂਦ ਦੀ ਭੈਣ ਨੇ ਮੋਗਾ ‘ਚ ਸ਼ੁਰੂ ਕੀਤੀ ਰਾਸ਼ਨ ਕਿੱਟ ਦੀ ਵੰਡ

Gagan Oberoi

Coconut Oil : ਜਾਦੂਈ ਚੀਜ਼ ਹੈ ਨਾਰੀਅਲ ਤੇਲ, ਇਨ੍ਹਾਂ ਸਾਰੀਆਂ ਚਮੜੀ ਦੀਆਂ ਸਮੱਸਿਆਵਾਂ ਨੂੰ ਕੀਤਾ ਜਾ ਸਕਦਾ ਹੈ ਦੂਰ

Gagan Oberoi

Leave a Comment