National News

ਵਿਕ ਜਾਏਗਾ ਮਹਾਰਾਜਾ ਦਲੀਪ ਸਿੰਘ ਦਾ ਮਹਿਲ

ਲੰਡਨ: ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਵਿਕਟਰ ਅਲਬਰਟ ਜੇਅ ਦਲੀਪ ਸਿੰਘ ਦਾ ਇੰਗਲੈਂਡ ਵਿੱਚ ਬਣਿਆ ਮਹਿਲ ਵਿਕ ਜਾਵੇਗਾ। ਮਹਿਲ ਦੀ ਵਿਕਰੀ ਲਈ ਕੀਮਤ 1.55 ਕਰੋੜ ਬ੍ਰਿਟਿਸ਼ ਪੌਂਡ ਰੱਖੀ ਗਈ ਹੈ। ਮਹਾਰਾਜਾ ਰਣਜੀਤ ਸਿੰਘ ਦਾ ਛੋਟਾ ਪੁੱਤਰ ਦਲੀਪ ਸਿੰਘ ਸਿੱਖ ਰਾਜ ਦਾ ਆਖਰੀ ਮਹਾਰਾਜਾ ਸੀ। ਪੰਜਾਬ ਦੀ ਹਕੂਮਤ ਬ੍ਰਿਟਿਸ਼ ਰਾਜ ਅਧੀਨ ਆਉਣ ਮਗਰੋਂ ਦਲੀਪ ਸਿੰਘ ਨੂੰ ਇੰਗਲੈਂਡ ’ਚ ਜਲਾਵਤਨੀ ਦਾ ਜੀਵਨ ਬਤੀਤ ਕਰਨਾ ਪਿਆ ਸੀ।

ਦਲੀਪ ਸਿੰਘ ਦੇ ਪੁੱਤਰ ਵਿਕਟਰ ਦਾ 1866 ’ਚ ਲੰਡਨ ’ਚ ਜਨਮ ਹੋਇਆ ਸੀ ਤੇ ਮਹਾਰਾਣੀ ਵਿਕਟੋਰੀਆ ਨੇ ਉਸ ਨੂੰ ਆਪਣੀ ਛੱਤਰ ਛਾਇਆ ਹੇਠ ਲੈ ਲਿਆ ਸੀ। ਕਈ ਸਾਲਾਂ ਬਾਅਦ ਉਸ ਨੇ ਕੋਵੈਂਟਰੀ ਦੇ 9ਵੇਂ ਅਰਲ ਦੀ ਧੀ ਲੇਡੀ ਐਨ ਕੋਵੈਂਟਰੀ ਨਾਲ ਵਿਆਹ ਕਰਵਾਇਆ ਸੀ ਜਿਸ ਮਗਰੋਂ ਬ੍ਰਿਟਿਸ਼ ਅਧਿਕਾਰੀਆਂ ਨੇ ਦੱਖਣ-ਪੱਛਮ ਕੇਨਸਿੰਗਟਨ ਦੇ ਦ ਲਿਟਿਲ ਬੋਲਟਨਜ਼ ਇਲਾਕੇ ’ਚ ਉਸ ਨੂੰ ਲੀਜ਼ ’ਤੇ ਮਹਿਲ ਦੇ ਦਿੱਤਾ ਸੀ।ਮਹਿਲ ਦੀ ਵਿਕਰੀ ਦਾ ਪ੍ਰਬੰਧ ਕਰ ਰਹੇ ਬਿਊਸ਼ੈਪ ਅਸਟੇਟ ਦੇ ਐਮਡੀ ਜੈਰੇਮੀ ਗੀ ਨੇ ਕਿਹਾ ਕਿ ਲਾਹੌਰ ਦੇ ਜਲਾਵਤਨ ਸਾਬਕਾ ਸ਼ਹਿਜ਼ਾਦੇ ਦਾ 5613 ਸਕੁਏਅਰ ਫੁੱਟ ਦਾ ਮਹਿਲ ਖੁੱਲ੍ਹਾ-ਡੁੱਲਾ ਹੈ ਤੇ ਇਸ ਦੇ ਪਿੱਛੇ 52 ਫੁੱਟ ਦਾ ਬਾਗ ਹੈ। 1868 ’ਚ ਮਹਿਲ ਦਾ ਕੰਮ ਮੁਕੰਮਲ ਹੋਣ ਮਗਰੋਂ ਇਸ ਨੂੰ ਈਸਟ ਇੰਡੀਆ ਕੰਪਨੀ ਨੇ ਖ਼ਰੀਦ ਲਿਆ ਸੀ।

ਕੰਪਨੀ ਨੇ ਇਹ ਮਹਿਲ ਦਲੀਪ ਸਿੰਘ ਦੇ ਪਰਿਵਾਰ ਨੂੰ ਕਾਲੀ ਮਿਰਚ ਦੇ ਬਦਲੇ ’ਚ ਲੀਜ਼ ’ਤੇ ਦੇ ਦਿੱਤਾ ਸੀ। ਸ਼ਾਹੀ ਪਰਿਵਾਰ ਕੋਲ ਵਿੰਬਲਡਨ ਤੇ ਰੋਇਹੈਂਪਟਨ ’ਚ ਵੀ ਸੰਪਤੀਆਂ ਸਨ। ਉਨ੍ਹਾਂ ਕੋਲ ਪੂਰਬੀ ਇੰਗਲੈਂਡ ਦੇ ਸਫੋਲਕ ’ਚ 17 ਹਜ਼ਾਰ ਏਕੜ ਰਕਬੇ ’ਚ ਮਹਿਲ ਐਲਵੇਡਨ ਹਾਲ ਵੀ ਸੀ।

ਸ਼ਹਿਜ਼ਾਦਾ ਵਿਕਟਰ ਅਲਬਰਟ ਮਹਾਰਾਣੀ ਬੰਬਾ ਮੂਲਰ ਤੋਂ ਪੈਦਾ ਹੋਇਆ ਸੀ ਤੇ ਉਹ ਮਹਾਰਾਜੇ ਦਾ ਵੱਡਾ ਪੁੱਤਰ ਸੀ। ਉਸ ਨੇ ਐਟਨ ਕਾਲਜ ਅਤੇ ਕੈਂਬ੍ਰਿਜ ਯੂਨੀਵਰਸਿਟੀ ਤੋਂ ਸਿੱਖਿਆ ਹਾਸਲ ਕੀਤੀ ਸੀ। ਉਸ ਨੂੰ 8250 ਪੌਂਡ ਤੇ ਪਤਨੀ ਨੂੰ 2500 ਪੌਂਡ ਸਾਲਾਨਾ ਮਿਲਦੇ ਸਨ ਪਰ ਸ਼ਹਿਜ਼ਾਦੇ ਦੇ ਸਿਰ ’ਤੇ 117900 ਪੌਂਡ ਦਾ ਕਰਜ਼ਾ ਚੜ੍ਹ ਗਿਆ ਜਿਸ ਕਾਰਨ ਉਸ ਨੂੰ 1902 ’ਚ ਦੀਵਾਲੀਆ ਕਰਾਰ ਦਿੱਤਾ ਗਿਆ ਸੀ।

ਉਸ ਨੇ ਪਹਿਲੀ ਵਿਸ਼ਵ ਜੰਗ ਦਾ ਸਮਾਂ ਮੋਨਾਕੋ ’ਚ ਗੁਜ਼ਾਰਿਆ ਜਿਥੇ 1918 ’ਚ 51 ਸਾਲ ਦੀ ਉਮਰ ’ਚ ਸ਼ਹਿਜ਼ਾਦੇ ਦੀ ਮੌਤ ਹੋ ਗਈ ਸੀ। ਉਸ ਦੀ ਪਤਨੀ ਐਨ ਜੁਲਾਈ 1956 ’ਚ ਆਪਣੀ ਮੌਤ ਤੱਕ ਦਿ ਲਿਟਿਲ ਬੋਲਟਨਜ਼ ਵਾਲੇ ਮਹਿਲ ’ਚ ਰਹਿੰਦੀ ਰਹੀ।

Related posts

2025 Honda Civic two-motor hybrid system wins prestigious “Wards 10 Best Engines & Propulsion Systems” award

Gagan Oberoi

Peel Regional Police – Arrests Made Following Armed Carjacking of Luxury Vehicle

Gagan Oberoi

Poilievre’s Conservatives Surge as Trudeau Faces Mounting Resignation Calls Amid Economic Concerns

Gagan Oberoi

Leave a Comment