Punjab

ਵਿਧਾਨ ਸਭਾ ‘ਚ ਗੂੰਜਿਆਂ ਮੂਸੇਵਾਲਾ ਦਾ SYL ਗੀਤ ਤੇ ਕਿਸਾਨਾਂ ਦੇ ਟਵਿੱਟਰ ਅਕਾਊਂਟ ਬੈਨ ਕਰਨ ਦਾ ਮਾਮਲਾ

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ 2022 ਦੀ ਚੌਥੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦਾ SYL ਗੀਤ ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਹਟਾਏ ਜਾਣ ਦਾ ਮਾਮਲਾ ਗੂੰਜਿਆ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਹ ਮੁੱਦਾ ਚੁੱਕਦੇ ਹੋਏ ਕਿਸਾਨੀ ਮੋਰਚੇ ਨਾਲ ਸਬੰਧਤ ਟਵਿੱਟਰ ਅਕਾਊਂਟ ਟ੍ਰੈਕਟਰ ਟੂ ਟਵੀਟਰ ਤੇ ਸਯੁੰਕਤ ਮੋਰਚੇ ਦਾ ਟਵਿੱਟਰ ਅਕ‍ਾਉਂਟ ਬੰਦ ਕਰਨ ਦਾ ਮੁੱਦਾ ਵੀ ਚੁੱਕਿਆ।

Related posts

ਲੋਕ ਸਭਾ MP ਸਿਮਰਨਜੀਤ ਮਾਨ ਨੇ ਕਿਹਾ SC ‘ਚ ਸਿੱਖ ਜੱਜ ਕਿਉਂ ਨਹੀਂ? ਪੜ੍ਹੋ ਕੇਂਦਰੀ ਕਾਨੂੰਨ ਮੰਤਰੀ ਦਾ ਜਵਾਬ

Gagan Oberoi

ਏਜੀਟੀਐੱਫ ਦੇ ਗਠਨ ਤੋਂ ਬਾਅਦ ਨਹੀਂ ਘਟੇਗੀ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਦੀ ਭੂਮਿਕਾ, ਮੁੱਖ ਮੰਤਰੀ ਮਾਨ ਨੇ ਦਿੱਤਾ ਭਰੋਸਾਦੱਸਿਆ ਜਾਂਦਾ ਹੈ ਕਿ ਇਸੇ ਦੇ ਚੱਲਦਿਆਂ ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਭਰੋਸਾ ਦਿੱਤਾ ਹੈ ਕਿ ਗੈਂਗਸਟਰਾਂ ਦੇ ਖ਼ਿਲਾਫ਼ ਬਣੀ ਫੋਰਸ ਨਾਲ ਉਨ੍ਹਾਂ ਦੀ ਅਥਾਰਟੀ ਘੱਟ ਨਹੀਂ ਹੋਵੇਗੀ। ਵਿਭਾਗ ’ਚ ਇਸ ਨੂੰ ਲੈ ਕੇ ਸਵਾਲ ਉਠਣ ਲੱਗੇ ਸਨ ਕਿਉਂਕਿ ਗੈਂਗਸਟਰਾਂ ਨਾਲ ਸਿੱਝਣ ਲਈ ਪਹਿਲਾਂ ਹੀ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਕੂ) ਸੀ। ਅਧਿਕਾਰੀਆਂ ਦਾ ਕਹਿਣਾ ਸੀ ਕਿ ਓਕੂ ਦਾ ਸਿਰਫ ਨਾਂ ਬਦਲਿਆ ਗਿਆ ਹੈ ਤਾਂ ਏਜੀਟੀਐੱਫ ਦੇ ਗਠਨ ਤੋਂ ਬਾਅਦ ਗੈਂਗਸਟਰਾਂ ਦੇ ਖ਼ਿਲਾਫ਼ ਜ਼ਿਲ੍ਹਾ ਪੱਧਰ ’ਤੇ ਪੁਲਿਸ ਕਾਰਵਾਈ ਨਹੀਂ ਕਰੇਗੀ। ਇਸ ਤੋਂ ਬਾਅਦ ਮਾਨ ਨੇ ਪੱਤਰ ਲਿਖ ਕੇ ਅਧਿਕਾਰੀਆਂ ਨੂੰ ਕਿਹਾ ਕਿ ਅਪਰਾਧ ’ਤੇ ਕੰਟਰੋਲ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਅਕਤੀਗਤ ਰੂਪ ਵਿਚ ਅਧਿਕਾਰੀਆਂ ਦੇ ਅਧਿਕਾਰ ਖੇਤਰ ਵਿਚ ਕਿਸੇ ਵੀ ਕਾਨੂੰਨ ਅਤੇ ਵਿਵਸਥਾ ਦੀ ਉਲੰਘਣਾ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਕਿਉਂਕਿ ਉਹ ਕਾਨੂੰਨ ਤਹਿਤ ਜਵਾਬਦੇਹ ਹਨ। ਮਾਨ ਨੇ ਕਿਹਾ, ‘ਮੈਂ ਚਾਹੁੰਦਾ ਹਾਂ ਕਿ ਸੀਪੀਜ਼ ਅਤੇ ਐੱਸਐੱਸਪੀਜ਼ ਗੈਂਗਸਟਰਾਂ ਖ਼ਿਲਾਫ਼ ਇਸ ਯੁੱਧ ’ਚ ਅੱਗੇ ਵਧ ਕੇ ਅਗਵਾਈ ਕਰਨ। ਵਿਅਕਤੀਗਤ ਰੂਪ ਵਿਚ ਆਪਰੇਸ਼ਨ ਅਤੇ ਪੁੱਛਗਿੱਛ ਕਰਨ। ਰਾਜ ਵਿਚ ਗੈਂਗਸਟਰਾਂ ਦੇ ਖਤਰੇ ਨੂੰ ਖਤਮ ਕਰਨ ਲਈ ਠੋਸ ਮੁਹਿੰਮ ਚਲਾਉਣ।’

Gagan Oberoi

When Kannur district judge and collector helped rescue sparrow

Gagan Oberoi

Leave a Comment