National

ਵਿਰੋਧੀ ਧਿਰ ਦੇ ਨੇਤਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਇਜਲਾਸ ਦੌਰਾਨ ਸਾਰਿਆਂ ਨੂੰ ਢੁਕਵਾਂ ਸਮਾਂ ਦੇਣ ਦਾ ਮਿਲਿਆ ਭਰੋਸਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਅਤੇ ਕਾਂਗਰਸੀ ਵਿਧਾਇਕ ਸ. ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਨਿਰਪੱਖ ਅਤੇ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ।

ਇਸ ਮੀਟਿੰਗ ਦੌਰਾਨ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੀ ਪਾਰਟੀ ਵਡੇਰੇ ਜਨਤਕ ਹਿੱਤਾਂ ਵਿੱਚ ਜਨਤਾ ਨਾਲ ਸਬੰਧਤ ਮੁੱਦਿਆਂ ‘ਤੇ ਉਸਾਰੂ ਬਹਿਸ ਕਰਵਾਉਣ ਅਤੇ ਇਜਲਾਸ ਨੂੰ ਸਫ਼ਲਤਾਪੂਰਵਕ ਚਲਾਉਣ ਵਿੱਚ ਸਮਰਥਨ ਦੇਵੇਗੀ।

ਇਸ ਉਤੇ ਵਿਰੋਧੀ ਧਿਰ ਦੇ ਨੇਤਾ ਨੇ ਸਪੀਕਰ ਸ. ਸੰਧਵਾਂ ਨੂੰ ਭਰੋਸਾ ਦਿੱਤਾ ਕਿ ਉਹ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਡਿਪਟੀ ਸੀ.ਐਲ.ਪੀ. ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।

Related posts

ਰੇਲ ਲਾਈਨ ਪੁੱਟਣ ਦਾ ਮਾਮਲਾ: ਜਰਮਨ ਰੇਲ ਨੈਟਵਰਕ ਨੇ ਯਾਤਰੀਆਂ ਨੂੰ ਸੁਚੇਤ ਕੀਤਾ

Gagan Oberoi

ਰਾਕੇਸ਼ ਟਿਕੈਤ ਤੇ 12 ਹੋਰ ‘ਤੇ ਕੇਸ ਦਰਜ, ਹਰਿਆਣਾ ਪੁਲਿਸ ਨੇ ਲਾਇਆ ਧਾਰਾ-144 ਦੀ ਉਲੰਘਣਾ ਦਾ ਦੋਸ਼

Gagan Oberoi

Navratri Special: Kuttu Ka Dosa – A Crispy Twist to Your Fasting Menu

Gagan Oberoi

Leave a Comment