Punjab

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਏਮਜ਼ ਤੋਂ ਮਿਲੀ ਛੁੱਟੀ,ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਹੋਈ ਸੀ ਭਰਤੀ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਦਿੱਲੀ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸੀਤਾਰਮਨ ਨੂੰ ਸੋਮਵਾਰ ਨੂੰ ਬੁਖਾਰ ਕਾਰਨ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਦੱਸਿਆ ਗਿਆ ਕਿ ਉਸ ਨੂੰ ਰੂਟੀਨ ਚੈਕਅੱਪ ਲਈ ਏਮਜ਼ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਨਿਰਮਲਾ ਸੀਤਾਰਮਨ ਦੀ ਸਿਹਤ ਨੂੰ ਲੈ ਕੇ ਲਗਾਤਾਰ ਬੁਲੇਟਿਨ ਜਾਰੀ ਕੀਤੇ ਜਾ ਰਹੇ ਹਨ। ਹੁਣ ਚਾਰ ਦਿਨਾਂ ਬਾਅਦ ਉਨ੍ਹਾਂ ਨੂੰ ਏਮਜ਼ ਤੋਂ ਛੁੱਟੀ ਮਿਲ ਗਈ ਹੈ। 63 ਸਾਲਾ ਨਿਰਮਲਾ ਸੀਤਾਰਮਨ ਨੂੰ ਏਮਜ਼ ਦੇ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ।

1 ਫਰਵਰੀ ਨੂੰ ਬਜਟ ਪੇਸ਼ ਕਰਨਗੇ

ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਆਮ ਬਜਟ ਪੇਸ਼ ਕਰਨ ਜਾ ਰਹੇ ਹਨ। ਇਸ ਬਜਟ ‘ਤੇ ਕਈ ਦਿਨਾਂ ਤੋਂ ਚਰਚਾ ਹੋ ਰਹੀ ਹੈ। 2024 ਦੀਆਂ ਲੋਕ ਸਭਾ ਚੋਣਾਂ ਕਾਰਨ ਸੀਤਾਰਮਨ ਵੱਲੋਂ ਪੇਸ਼ ਕੀਤਾ ਜਾਣ ਵਾਲਾ ਇਹ ਆਖਰੀ ਪੂਰਾ ਬਜਟ ਹੋਵੇਗਾ।

Related posts

ਕੇਜਰੀਵਾਲ ਸਿਰੇ ਦਾ ਚਾਲਬਾਜ਼ : ਕੈਪਟਨ ਅਮਰਿੰਦਰ ਸਿੰਘ

Gagan Oberoi

Statement by the Prime Minister to mark the New Year

Gagan Oberoi

ਫਗਵਾੜਾ ਵਿਚ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼

Gagan Oberoi

Leave a Comment