ਵੈਨਕੂਵਰ: ਐਤਵਾਰ ਨੂੰ ਕੈਨੇਡੀਅਨ ਸ਼ਹਿਰ ਵੈਨਕੂਵਰ ਦੇ ਕੌਮਾਂਤਰੀ ਹਵਾਈ ਅੱਡੇ ਦੇ ਮੁੱਖ ਟਰਮੀਨਲ ‘ਤੇ ਗੋਲੀਬਾਰੀ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਸੀਬੀਸੀ ਨਿਊਜ਼ ਨੇ ਰਿਪੋਰਟ ਕੀਤਾ ਕਿ ਪੁਲਿਸ ਗੋਲੀਬਾਰੀ ਦੇ ਸਬੰਧ ਵਿੱਚ ਇੱਕ ਜਾਂ ਵਧੇਰੇ ਸ਼ੱਕੀਆਂ ਦੀ ਭਾਲ ਕਰ ਰਹੀ ਹੈ। ਸੀਬੀਸੀ ਨਿਊਜ਼ ਅਨੁਸਾਰ ਹਵਾਈ ਅੱਡੇ ‘ਤੇ ਪੈਰਾ ਮੀਡੀਕਲ ਨੇ ਜਵਾਬੀ ਕਾਰਵਾਈ ਕੀਤੀ ਤੇ ਦੋ ਗਰਾਊਂਡ ਯੂਨਿਟਸ ਨੂੰ ਭੇਜ ਦਿੱਤਾ ਗਿਆ। ਇਸ ਮਗਰੋਂ ਹਵਾਈ ਅੱਡੇ ਨੇ ਕਿਹਾ ਕਿ ਏਅਰਪੋਰਟ “ਹਵਾਈ ਅੱਡੇ ਦੇ ਕਰਮਚਾਰੀਆਂ ਤੇ ਯਾਤਰੀਆਂ ਲਈ ਖੁੱਲ੍ਹਾ ਤੇ ਸੁਰੱਖਿਅਤ ਹੈ।” ਪਰ ਯਾਤਰੀਆਂ ਨੂੰ ਇਹ ਸਿਫਾਰਸ਼ ਵੀ ਕੀਤੀ ਕਿ ਉਹ ਆਪਣੀ ਏਅਰ ਲਾਈਨ ਨਾਲ ਆਪਣੀ ਉਡਾਣ ਦੀ ਸਥਿਤੀ ਦੀ ਜਾਂਚ ਕਰ ਲੈਣ। ਏਅਰਪੋਰਟ ਨੇ ਇਸ ਘਟਨਾ ਨਾਲ ਪ੍ਰਭਾਵਿਤ ਲੋਕਾਂ ਦੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।