Punjab

ਵੱਡੀ ਖਬਰ : ਪਟਿਆਲਾ ’ਚ ਐਸਬੀਆਈ ਦੀ ਮੇਨ ਬ੍ਰਾਂਚ ਦੇ ਪਾਬੰਦੀਸ਼ੁਦਾ ਏਰੀਆ ’ਚੋਂ ਬੱਚਾ 35 ਲੱਖ ਦਾ ਕੈਸ਼ ਲੈ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਸ਼ਹਿਰ ਦੇ ਸ਼ੇਰਾਂਵਾਲਾ ਗੇਟ ਵਿਖੇ ਸਥਿਤ ਐਸਬੀਆਈ ਬੈਂਕ ਦੀ ਮੇਨ ਬ੍ਰਾਂਚ ਵਿਚੋਂ ਇਕ ਬੱਚਾ ਅੱਜ 35 ਲੱਖ ਦੀ ਨਕਦੀ ਲੈ ਕੇ ਫਰਾਰ ਹੋ ਗਿਆ।

ਜਾਣਕਾਰੀ ਮੁਤਾਬਕ ਇਹ ਘਟਨਾ ਐਸਬੀਆਈ ਦੀ ਮੇਨ ਬ੍ਰਾਂਚ ਦੀ ਉਸ ਥਾਂ ’ਤੇ ਵਾਪਰੀ ਜੋ ਪਾਬੰਦੀਸ਼ੁਦਾ ਏਰੀਆ ਹੈ। ਭਾਵ ਇਥੇ ਬੈਂਕ ਦਾ ਕੈਸ਼ ਪਿਆ ਹੁੰਦਾ ਹੈ ਤੇ ਉਥੇ ਕੋਈ ਵੀ ਅੰਦਰ ਨਹੀਂ ਜਾ ਸਕਦਾ।

ਪਰ ਅੱਜ ਇਸ ਥਾਂ ਤੋਂ ਇਕ ਬੱਚਾ ਇਕ ਨੋਟਾਂ ਵਾਲਾ ਬੈਗ ਚੁੱਕ ਕੇ ਫਰਾਰ ਹੋ ਗਿਆ। ਬੈਂਕ ਦੇ ਮੁਲਾਜ਼ਮਾਂ ਮੁਤਾਬਕ ਇਹ ਕੈਸ਼ ਏਟੀਐਮਾਂ ਵਿਚ ਪਾਉਣ ਲਈ ਰੱਖਿਆ ਗਿਆ ਸੀ ਤੇ ਇਸ ਵਿਚ 35 ਲੱਖ ਕੈਸ਼ ਸੀ।

ਇਸ ਘਟਨਾ ਤੋਂ ਬਾਅਦ ਬੈਂਕ ਵਿਚ ਮੁਲਾਜ਼ਮਾਂ ਨੂੰ ਭਾਜਡ਼ਾਂ ਪੈ ਗਈਆਂ। ਮੌਕੇ ’ਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ ਹਨ। ਬੈਂਕ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ।

Related posts

Zellers Makes a Comeback: New Store Set to Open in Edmonton’s Londonderry Mall

Gagan Oberoi

ਘੱਗਰ ਨਦੀ ਵਿੱਚ ਪਾਣੀ ਵਧਣ ਕਰਕੇ ਲੋਕਾਂ ਵਿੱਚ ਸਹਿਮ ਦਾ ਮਾਹੌਲ

Gagan Oberoi

Staples Canada and SickKids Partner to Empower Students for Back-to-School Success

Gagan Oberoi

Leave a Comment