Punjab

ਵੱਡੀ ਖ਼ਬਰ : ਦਿੱਲੀ ਤੇ ਯੂਪੀ ਤੋਂ ਬਾਅਦ ਪੰਜਾਬ ‘ਚ ਚੱਲੇਗਾ ਬੁਲਡੋਜ਼ਰ ! CM ਭਗਵੰਤ ਮਾਨ ਨੇ ਦਿੱਤੀ ਚਿਤਾਵਨੀ

ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਕਬਜ਼ਿਆਂ ਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਹਲਚਲ ਮਚ ਗਈ ਹੈ। ਪੰਜਾਬ ਵਿੱਚ ਵੀ ਕਬਜ਼ਿਆਂ ਅਤੇ ਨਜਾਇਜ਼ ਕਬਜ਼ਿਆਂ ਉੱਤੇ ਬੁਲਡੋਜ਼ਰ ਚੱਲ ਸਕਦੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ 31 ਮਈ ਤਕ ਖ਼ੁਦ ਹੀ ਕਬਜ਼ਾ ਹਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਤੋਂ ਬਾਅਦ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ।

ਦੱਸ ਦੇਈਏ ਕਿ ਪੰਜਾਬ ‘ਚ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ‘ਤੇ ਵੱਡੀ ਗਿਣਤੀ ‘ਚ ਨਾਜਾਇਜ਼ ਕਬਜ਼ੇ ਹਨ। ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ‘ਚ ਵੀ ਲੋਕਾਂ ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ‘ਚ ਰਸੂਖ਼ਦਾਰ ਲੋਕ ਤੇ ਨੇਤਾ ਸ਼ਾਮਲ ਹਨ। ਪਿਛਲੀਆਂ ਸਰਕਾਰਾਂ ਦੌਰਾਨ ਵੀ ਨਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਨੋਟਿਸ ਆਦਿ ਦਿੱਤੇ ਗਏ ਸਨ ਪਰ ਕੋਈ ਫਾਇਦਾ ਨਹੀਂ ਹੋਇਆ।

ਬੁੱਧਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਇਸ ਸਬੰਧੀ ਇਕ ਟਵੀਟ ਜਾਰੀ ਕੀਤਾ। ਉਨ੍ਹਾਂ ਇਕ ਟਵੀਟ ‘ਚ ਕਿਹਾ, ‘ਮੈਂ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਾ ਹਾਂ ਜਿਨ੍ਹਾਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਚਾਹੇ ਉਹ ਸਿਆਸਤਦਾਨ ਹੋਣ ਜਾਂ ਅਧਿਕਾਰੀ ਜਾਂ ਕੋਈ ਰਸੂਖ਼ਦਾਰ ਵਿਅਕਤੀ, ਉਹ ਨਾਜਾਇਜ਼ ਕਬਜ਼ਾ ਛੱਡ ਕੇ 31 ਮਈ ਤਕ ਜ਼ਮੀਨ ਸਰਕਾਰ ਨੂੰ ਸੌਂਪ ਦੇਣ। ਨਹੀਂ ਤਾਂ ਪੁਰਾਣੇ ਖਰਚੇ ਤੇ ਨਵੇਂ ਪਰਚੇ ਮਿਲ ਸਕਦੇ ਹਨ।’

ਭਗਵੰਤ ਮਾਨ ਦੀ ਚਿਤਾਵਨੀ ਤੋਂ ਬਾਅਦ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ‘ਚ ਹੜਕੰਪ ਮੱਚ ਗਿਆ ਹੈ। ਅਜਿਹੇ ਲੋਕਾਂ ਨੇ ਆਪਣੇ ਹਟਾਉਣ ਲਈ ਉਪਰਾਲੇ ਕਰਨੇ ਸ਼ੁਰੂ ਕਰ ਦਿੱਤੇ ਹਨ।

Related posts

India Considers Historic Deal for 114 ‘Made in India’ Rafale Jets

Gagan Oberoi

Chana Masala: Spiced Chickpea Curry

Gagan Oberoi

Canadian Armed Forces Eases Entry Requirements to Address Recruitment Shortfalls

Gagan Oberoi

Leave a Comment