ਮੁੰਬਈ: ਆਲਮੀ ਬਾਜ਼ਾਰਾਂ ’ਚ ਮਜ਼ਬੂਤ ਰੁਖ਼ ਕਾਰਨ ਸੈਂਸੈਕਸ ਤੇ ਨਿਫਟੀ ਅੱਜ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ’ਤੇ ਬੰਦ ਹੋਏ। 30 ਸ਼ੇਅਰਾਂ ਵਾਲਾ ਬੰਬੇ ਸਟਾਕ ਐਕਸਚੇਂਜ ਦਾ ਸੈਂਸੈਕਸ 231.16 ਅੰਕ ਜਾਂ 0.28 ਫੀਸਦ ਦੇ ਵਾਧੇ ਨਾਲ 82,365.77 ਦੇ ਸਭ ਤੋਂ ਉੱਚੇ ਪੱਧਰ ’ਤੇ ਬੰਦ ਹੋਇਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 83.95 ਅੰਕ ਜਾਂ 0.33 ਫੀਸਦ ਵੱਧ ਕੇ 25,235.90 ਦੇ ਨਵੇਂ ਰਿਕਾਰਡ ਪੱਧਰ ’ਤੇ ਪਹੁੰਚ ਕੇ ਬੰਦ ਹੋਇਆ।