Punjab

ਸ਼੍ਰੀ ਆਨੰਦਪੁਰ ਸਾਹਿਬ ਦੇ ਐਮ.ਪੀ. ਵਲੋਂ 85 ਲੱਖ ਦੇਣ ਦਾ ਐਲਾਨ

ਪੰਜਾਬ ਦੇ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਦੇ ਸਾਂਸਦ ਮਨੀਸ਼ ਤਿਵਾੜੀ ਜੀ ਨੇ ਹਲਕਾ ਨਿਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ, ਉਨਾਂ ਦੀਆਂ ਸੁਵਿਧਾਵਾਂ ਲਈ ਜਿਲਾ ਰੂਪਨਗਰ, ਮੁਹਾਲੀ ਤੇ ਨਵਾਂਸ਼ਹਿਰ ਪ੍ਰਸ਼ਾਸਨ ਨੂੰ ਆਪਣੇ ਐਮੀਪੀ ਕੋਟੇ ਚੋ 25-25 ਲੱਖ ਤੇ ਐਸਡੀਐਮ ਗੜਸ਼ੰਕਰ ਨੂੰ 10 ਲੱਖ ਰੁਪਇਆ, ਦੇਣ ਦਾ ਐਲਾਨ ਕੀਤਾ, ਜਿਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਚਿਠੀਆਂ ਪਹੁੰਚ ਗਈਆਂ ਹਨ। ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕੋਰੋਨਾ ਵਾਇਰਸ ਅਜੇ ਲਾਇਲਾਜ ਹੈ, ਜਿਸ ਸਬੰਧੀ ਪ੍ਰਹੇਜ ਰੱਖਣਾ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਲਾਕ ਡਾਉਨ ਕਰਨਾ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਸਜਾ ਨਹੀਂ, ਤੇ ਨਾ ਹੀ ਸਾਨੂੰ ਨਜਾਇਜ ਸਾਡੇ ਘਰਾਂ ਵਿਚ ਡੱਕਿਆ ਹੋਇਆ ਹੈ, ਬਲਕਿ ਦੇਸ਼ ਵਾਸੀਆਂ ਦੀ ਸਿਹਤ ਦੇ ਬਚਾਅ ਲਈ ਇਹੀ ਇਕ ਅਖਰੀ ਇਲਾਜ ਹੈ।

Related posts

ਕੰਗਨਾ ਥੱਪੜ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੁਲਵਿੰਦਰ ਦੀ ਹਮਾਇਤ

Gagan Oberoi

‘ਪੰਜਾਬ ਦੇ ਲੋਕ ਸਨਮਾਨ ਅਤੇ ਦਸਤਾਰ’ ਤੇ ਵਾਰ ਬਰਦਾਸ਼ਤ ਨਹੀਂ ਕਰਨਗੇ : ਨਵਜੋਤ ਸਿੰਘ ਸਿੱਧੂ

Gagan Oberoi

The World’s Best-Selling Car Brands of 2024: Top 25 Rankings and Insights

Gagan Oberoi

Leave a Comment