Punjab

ਸਹਿਕਾਰਤਾ ਮੰਤਰਾਲੇ ਨੂੰ ਸਰਗਰਮੀ ਨਾਲ ਸੂਬਿਆਂ ਲਈ ਕੰਮ ਕਰਨ ਦੀ ਜ਼ਰੂਰਤ : ਰੰਧਾਵਾ

 

ਚੰਡੀਗੜ੍ਹ- ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਤੋਂ ਵੱਖ ਕਰ ਕੇ ਸਹਿਕਾਰਤਾ ਮੰਤਰਾਲਾ ਵੱਖਰਾ ਬਣਾਉਣ ਦੇ ਫੈਸਲੇ ਨੂੰ ਦੇਰੀ ਨਾਲ ਚੁੱਕਿਆ ਫੈਸਲਾ ਕਰਾਰ ਦਿੰਦਿਆਂ ਕਿਹਾ ਕਿ ਭਾਵੇਂ ਕਿ ਇਹ ਵਧੀਆ ਕਦਮ ਹੈ ਪਰ ਇਸ ਦਾ ਅਸਲ ਫਾਇਦਾ ਤਾਂ ਹੀ ਹੈ ਜੇ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਕਿਸਾਨ ਪੱਖੀ ਕਦਮ ਚੁੱਕੇ ਜਾਣ।

ਉਨ੍ਹਾਂ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਵਾਜਬ ਜ਼ਰੂਰਤਾਂ ਅਤੇ ਪੇਂਡੂ ਖੇਤਰ ਦੇ ਹਰ ਵਰਗ ਦੀਆਂ ਸਥਾਨਕ ਲੋੜਾਂ ਨੂੰ ਪੂਰਾ ਕਰਦਿਆਂ ਜ਼ਮੀਨੀ ਪੱਧਰ ‘ਤੇ ਸਹਿਕਾਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕੇ ਜਾਣ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਸਹਿਕਾਰੀ ਅਦਾਰਿਆਂ ਦੇ ਮਾਮਲਿਆਂ ਨੂੰ ਤਰਜੀਹ ਦੇਣ ਦੀ ਲੋੜ ਹੈ ਕਿਉਂਕਿ ਇਹ ਵਿਭਾਗ ਕਰਜ਼ੇ ਅਤੇ ਜਿਣਸਾਂ ਦੇ ਘੱਟ ਮੁੱਲ ਕਾਰਨ ਆਰਥਿਕ ਸੰਕਟ ਵਿੱਚ ਘਿਰੀ ਛੋਟੀ ਤੇ ਦਰਮਿਆਨੀ ਕਿਸਾਨੀ ਦੀ ਬਾਂਹ ਫੜਨ ਦੇ ਸਮਰੱਥ ਹੈ। ਕਿਸਾਨਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਨਵੇਂ ਬਣੇ ਸਹਿਕਾਰਤਾ ਮੰਤਰਾਲੇ ਨੂੰ ਸਰਗਰਮੀ ਨਾਲ ਕੰਮ ਕਰਦਿਆਂ ਸੂਬਿਆਂ ਦੀਆਂ ਲੋੜਾਂ ਅਨੁਸਾਰ ਕਦਮ ਚੁੱਕਣ ਦੀ ਲੋੜ ਹੈ।

 

Related posts

Canada Post Strike Halts U.S. Mail Services, Threatening Holiday Season

Gagan Oberoi

SHO ਦਾ ਹੱਥ ਵੱਢੇ ਜਾਣ ਦੀ ਖ਼ਬਰ ਝੂਠੀ, ਪਟਿਆਲਾ ‘ਚ ਹਿੰਸਕ ਝੜਪ ਤੋਂ ਬਾਅਦ ਡੀਸੀ ਨੇ ਸਾਰੀਆਂ ਧਿਰਾਂ ਨੂੰ ਕੀਤੀ ਇਹ ਅਪੀਲ

Gagan Oberoi

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਸਲਾਖਾਂ ਪਿੱਛੇ, 7 ਫਰਵਰੀ ਨੂੰ 21 ਦਿਨਾਂ ਦੀ ਫਰਲੋ ‘ਤੇ ਆਇਆ ਸੀ ਬਾਹਰ

Gagan Oberoi

Leave a Comment