National

ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵਿਭਾਗ ਨੇ ਜਾਰੀ ਕੀਤੇ ਸੰਮਨ, ਜਾਣੋ ਕੀ ਹੈ ਮਾਮਲਾ

ਕਾਂਗਰਸ ਪਾਰਟੀ ਦਾ ਇੱਕ ਹੋਰ ਦਿੱਗਜ ਨੇਤਾ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸਦਾ ਨਜ਼ਰ ਆ ਰਿਹਾ ਹੈ। ਪਿਛਲੀ ਕਾਂਗਰਸ ਸਰਕਾਰ ਸਮੇਂ ਦੌਰਾਨ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਸੰਮਨ ਜਾਰੀ ਕੀਤਾ ਹੈ। ਇਥੇ ਦੱਸਣਯੋਗ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਵੀ ਕਾਂਗਰਸ ਸਰਕਾਰ ਸਮੇਂ ਕਈ ਅਹਿਮ ਅਹੁਦਿਆਂ ‘ਤੇ ਮੰਤਰੀ ਰਹਿ ਚੁੱਕੇ ਹਨ। ਇਸ ਸਬੰਧੀ ਐਸਐਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਵਿਜੀਲੈਂਸ ਬਿਊਰੋ ਨੂੰ 8 ਨਵੰਬਰ ਨੂੰ ਸ਼ਿਕਾਇਤ ਦਰਜ ਕਰਾਈ ਗਈ ਸੀ, ਉਨ੍ਹਾਂ ਨੂੰ ਸਾਬਕਾ ਉਪ ਮੁੱਖ ਮੰਤਰੀ ਤੋਂ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਹੈ। ਜਾਣਕਾਰੀ ਮੁਤਾਬਕ ਸਾਬਕਾ ਉਪ ਮੁੱਖ ਮੰਤਰੀ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹਨ। ਵਿਜੀਲੈਂਸ ਨੇ ਸ਼ਿਕਾਇਤ ਕਿਸ ਨੇ ਦਿੱਤੀ ਸੀ, ਇਸ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Related posts

Man whose phone was used to threaten SRK had filed complaint against actor

Gagan Oberoi

Prayagraj : ਇਲਾਹਾਬਾਦ ਯੂਨੀਵਰਸਿਟੀ ‘ਚ ਵਿਦਿਆਰਥੀਆਂ ਨੇ ਮਚਾਇਆ ਹੰਗਾਮਾ, ਬਾਈਕਾਂ ਸਾੜੀਆਂ, ਕਾਰਾਂ ਦੀ ਭੰਨਤੋੜ, ਫਾਇਰਿੰਗ ਦਾ ਦੋਸ਼

Gagan Oberoi

IP University celebrates Phoolon Ki Holi at Dwarka campus

Gagan Oberoi

Leave a Comment