Canada

ਸਾਬਕਾ ਕੌਮਾਂਤਰੀ ਵਿਦਿਆਰਥੀਆਂ ਲਈ ਕੈਨੇਡਾ ਸਰਕਾਰ ਵੱਲੋਂ ਓਪਨ ਵਰਕ ਪਰਮਿਟ ਦਾ ਐਲਾਨ

ਸਾਬਕਾ ਕੌਮਾਂਤਰੀ ਵਿਦਿਆਰਥੀਆਂ ਲਈ ਕੈਨੇਡਾ ਸਰਕਾਰ ਵੱਲੋਂ ਓਪਨ ਵਰਕ ਪਰਮਿਟ ਦਾ ਐਲਾਨ

 

ਓਟਵਾ  : ਚੁਣੌਤੀਆਂ ਭਰੇ ਸਮੇਂ ਵਿੱਚ ਸਾਬਕਾ ਕੌਮਾਂਤਰੀ ਵਿਦਿਆਰਥੀਆਂ ਦੀ ਮਦਦ ਲਈ ਕੈਨੇਡਾ ਸਰਕਾਰ ਵੱਲੋਂ ਓਪਨ ਵਰਕ ਪਰਮਿਟ ਦਾ ਐਲਾਨ ਕੀਤਾ ਗਿਆ ਹੈ। ਇਮੀਗ੍ਰੇਸ਼ਨ, ਰਫਿਊਜੀਜ਼ ਤੇ ਸਿਟੀਜ਼ਨਸਿ਼ਪ ਮੰਤਰੀ ਮਾਰਕੋ ਈ ਐਲ ਮੈਂਡਿਸੀਨੋ ਨੇ ਇਹ ਸਬੰਧ ਵਿੱਚ ਅੱਜ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਕੈਨੇਡਾ ਦੇ ਅਰਥਚਾਰੇ ਵਿੱਚ ਸਾਲਾਨਾ 21 ਬਿਲੀਅਨ ਡਾਲਰ ਦਾ ਯੋਗਦਾਨ ਪਾਇਆ ਜਾਂਦਾ ਹੈ।ਇਸ ਵਾਰੀ ਮਹਾਂਮਾਰੀ ਕਾਰਨ ਕੌਮਾਂਤਰੀ ਵਿਦਿਆਰਥੀਆਂ ਨੂੰ ਵੀ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਕਈ ਕੌਮਾਂਤਰੀ ਵਿਦਿਆਰਥੀ, ਜਿਨ੍ਹਾਂ ਕੋਲ ਪਸਟ ਗ੍ਰੈਜੂਏਸ਼ਨ ਵਰਕ ਪਰਮਿਟ (ਪੀਜੀਡਬਲਿਊਪੀ) ਹੈ, ਨੂੰ ਪਰਮਾਨੈੱਟ ਰੈਜ਼ੀਡੈਂਸ ਲਈ ਅਪਲਾਈ ਕਰਨ ਵਾਸਤੇ ਕੰਮ ਦਾ ਤਜਰਬਾ ਹਾਸਲ ਕਰਨ ਵਿੱਚ ਦਿੱਕਤ ਪੇਸ ਆਈ। ਮੈੱਡਿਸੀਨੋ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਮਹਾਂਮਾਰੀ ਕਾਰਨ ਕੈਨੇਡਾ ਵਿੱਚ ਪ੍ਰਭਾਵਿਤ ਹੋਏ ਵਿਦੇਸ਼ੀ ਨਾਗਰਿਕਾਂ, ਜਿਨ੍ਹਾਂ ਦਾ ਪੀਜੀਡਬਲਿਊਪੀ ਐਕਸਪਾਇਰ ਹੋ ਚੁੱਕਿਆ ਹੈ ਜਾਂ ਐਕਸਪਾਇਰ ਹੋਣ ਵਾਲਾ ਹੈ, ਉਨ੍ਹਾਂ ਨੂੰ ਇੱਕ ਹੋਰ ਓਪਨ ਵਰਕ ਪਰਮਿਟ ਲਈ ਅਪਲਾਈ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਹ 18 ਮਹੀਨਿਆਂ ਲਈ ਵੈਲਿਡ ਰਹੇਗਾ ਤੇ ਇਸ ਨਾਲ ਸਾਬਕਾ ਕੌਮਾਂਤਰੀ ਵਿਦਿਆਰਥੀਆਂ ਨੂੰ ਕੈਨੇਡਾ ਰਹਿਣ ਦਾ ਮੌਕਾ ਮਿਲੇਗਾ, ਉਹ ਵੀ ਇੱਥੇ ਰੋਜ਼ਗਾਰ ਦੀ ਭਾਲ ਕਰ ਸਕਣਗੇ ਤੇ ਇਸ ਦੇਸ ਵਿੱਚ ਆਪਣਾ ਭਵਿੱਖ ਸੰਵਾਰ ਸਕਣਗੇ।
ਸਰਕਾਰ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਨੂੰ ਸਥਾਈ ਤੌਰ ਉੁੱਤੇ ਕੈਨੇਡਾ ਵਿੱਚ ਸੈਟਲ ਹੋਣ ਲਈ ਕਈ ਕੋਸਿ਼ਸ਼ਾਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਦਾ ਕਹਿਣਾ ਹੈ ਕਿ ਕੌਮਾਂਤਰੀ ਵਿਦਿਆਰਥੀਆਂ ਕਾਰਨ ਰੋਜਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ ਤੇ ਸਾਡੇ ਕਾਰੋਬਾਰ ਵੱਧਦੇ ਫੁੱਲਦੇ ਹਨ।

Related posts

ਸੱਤ ਦਿਨਾਂ ਤੱਕ ਲਗਾਤਾਰ ਉਛਾਲ ਆਉਣ ਕਾਰਨ ਕੈਨੇਡੀਅਨ ਡਾਲਰ ਦੀ ਸਥਿਤੀ ਕਾਫੀ ਮਜ਼ਬੂਤ

Gagan Oberoi

ਟਰੱਕ ਹੇਠ ਆਉਣ ਕਾਰਨ ਪੰਜਾਬੀ ਡਰਾਈਵਰ ਦੀ ਮੌਤ

Gagan Oberoi

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜੌਨ ਟਰਨਰ ਨਹੀਂ ਰਹੇ

Gagan Oberoi

Leave a Comment