ਪੰਜ ਰਾਜਾਂ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਵਿਚਕਾਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੋਦੀ ਸਰਕਾਰ ’ਤੇ ਸਿੱਧਾ ਹਮਲਾ ਬੋਲਿਆ ਹੈ। ਮਨਮੋਹਨ ਸਿੰਘ ਨੇ ਵੀਰਵਾਰ ਨੂੰ ਇਕ ਵੀਡੀਓ ਸੰਦੇਸ਼ ਜਾਰੀ ਕਰ ਕੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕੋਰੋਨਾ ਇਨਫੈਕਸ਼ਨ, ਮਹਿੰਗਾਈ ਤੇ ਚੀਨ ਨਾਲ ਸਰਹੱਦੀ ਵਿਵਾਦ ਨੂੰ ਲੈ ਕੇ ਮੋਦੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ।
ਮਨਮੋਹਨ ਸਿੰਘ ਨੇ ਕਿਹਾ ਕਿ ਦੇਸ਼ ਦੀ ਜਨਤਾ ਕਾਂਗਰਸ ਦੇ ਚੰਗੇ ਕੰਮਾਂ ਨੂੰ ਯਾਦ ਕਰ ਰਹੀ ਹੈ। ਭਾਜਪਾ ਨੇ ਪੀਐਮ ਮੋਦੀ ਦੀ ਸੁਰੱਖਿਆ ਦੇ ਮੁੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਤੇ ਜਨਤਾ ਦਾ ਅਪਮਾਨ ਕੀਤਾ ਹੈ। ਮਨਮੋਹਨ ਸਿੰਘ ਨੇ ਅੱਗੇ ਕਿਹਾ ਕਿ ਦੇਸ਼ ’ਚ ਅਮੀਰ ਹੋਰ ਅਮੀਰ ਹੁੰਦਾ ਜਾ ਰਿਹਾ ਹੈ ਜਦੋਂ ਕਿ ਗ਼ਰੀਬ ਲੋਕ ਗ਼ਰੀਬ ਹੁੰਦੇ ਜਾ ਰਹੇ ਹਨ।
ਮਨਮੋਹਨ ਨੇ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੂੰ ਆਰਥਿਕ ਨੀਤੀ ਦੀ ਕੋਈ ਸਮਝ ਨਹੀਂ ਹੈ। ਮਾਮਲਾ ਦੇਸ਼ ਤਕ ਸੀਮਤ ਨਹੀਂ ਹੈ। ਇਹ ਸਰਕਾਰ ਵਿਦੇਸ਼ ਨੀਤੀ ’ਤੇ ਵੀ ਫ੍ਹੇਲ ਰਹੀ ਹੈ। ਚੀਨ ਸਾਡੀ ਸਰਹੱਦ ’ਤੇ ਬੈਠ ਕੇ ਇਸ ਮੁੱਦੇ ਨੂੰ
ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਬਿਨਾਂ ਬੁਲਾਏ ਬਿਰਿਆਨੀ ਖਾਣ ਨਾਲ ਰਿਸ਼ਤੇ ਨਹੀਂ ਸੁਧਰਦੇ
ਮਨਮੋਹਨ ਸਿੰਘ ਨੇ ਇਹ ਵੀ ਕਿਹਾ ਕਿ ਬਿਨਾਂ ਬੁਲਾਏ ਬਿਰਿਆਨੀ ਖਾਣ ਤੇ ਸਿਆਸਤਦਾਨਾਂ ਨੂੰ ਜੱਫ਼ੀ ਪਾਉਣ ਨਾਲ ਰਿਸ਼ਤੇ ਨਹੀਂ ਸੁਧਰਦੇ। ਭਾਜਪਾ ਸਰਕਾਰ ਦਾ ਰਾਸ਼ਟਰਵਾਦ ਅੰਗਰੇਜ਼ਾਂ ਦੀ ਪਾੜੋ ਤੇ ਰਾਜ ਕਰੋ ਦੀ ਨੀਤੀ ’ਤੇ ਆਧਾਰਿਤ ਹੈ। ਸੰਵਿਧਾਨਕ ਸੰਸਥਾਵਾਂ ਕਮਜ਼ੋਰ ਹੋ ਰਹੀਆਂ ਹਨ।