Punjab

ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਦੇ ਬਾਹਰ ਹੰਗਾਮਾ, ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨੇ ਕੀਤੀ ਖਿੱਚ-ਧੂਹ, ਦੇਖੋ ਤਸਵੀਰਾਂ

ਪੀਟੀਆਈ ਬੇਰੁਜ਼ਗਾਰ ਅਧਿਆਪਕ ਯੂਨੀਅਨ ਐਤਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀ ਸੀ, ਜਦੋਂ ਪੁਲਿਸ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੀ ਪੁਲਿਸ ਨਾਲ ਤਕਰਾਰ ਹੋ ਗਈ। ਪੀਟੀਆਈ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਦੋਸ਼ ਲਾਇਆ ਕਿ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਉਹੀ ਵਿਅਕਤੀ ਹਨ, ਜੋ ਯੂਨੀਅਨ ਨਾਲ ਪਾਣੀ ਦੀਆਂ ਟੈਂਕੀਆਂ ’ਤੇ ਧਰਨੇ ’ਤੇ ਬੈਠਦੇ ਸਨ ਤੇ ਸਵੇਰੇ 4 ਵਜੇ ਉੱਠ ਕੇ ਯੂਨੀਅਨ ਦੇ ਧਰਨੇ ਵਿੱਚ ਸ਼ਾਮਲ ਹੁੰਦੇ ਸਨ।

ਸਾਨੂੰ ਹਮੇਸ਼ਾ ਕਿਹਾ ਜਾਂਦਾ ਸੀ ਕਿ ਜਦੋਂ ਸਾਡੀ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਤਾਂ ਮੇਰੀ ਜੇਬ੍ਹ ‘ਚ ਹਰਾ ਪੈੱਨ ਹੋਵੇਗਾ, ਫਿਰ ਤੁਹਾਡੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ। ਪਰ ਹੁਣ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾ ਤਾਂ ਫ਼ੋਨ ਚੁੱਕਦੇ ਹਨ ਤੇ ਨਾ ਹੀ ਮਿਲਣ ਦਾ ਸਮਾਂ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਧਰਨੇ ਇਸੇ ਤਰ੍ਹਾਂ ਜਾਰੀ ਰਹਿਣਗੇ ਕਿਉਂਕਿ ਆਮ ਆਦਮੀ ਖਾਸ ਹੋ ਗਿਆ ਹੈ।

ਇਸ ਤੋਂ ਇਲਾਵਾ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਵੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਨ ਦੀ ਤਿਆਰੀ ਕਰ ਲਈ ਹੈ। ਇੱਥੇ ਹੋਈ ਮੀਟਿੰਗ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਸੂਬਾ ਪ੍ਰਧਾਨ ਬਲਜੀਦਰ ਸਿੰਘ ਫਤਿਹਪੁਰ ਦੀ ਅਗਵਾਈ ਹੇਠ ਕੰਪਿਊਟਰ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੈਨਲ ਮੀਟਿੰਗ ਨਾ ਕਰਨ ’ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਤੇ ਰੋਸ ਪ੍ਰਗਟ ਕੀਤਾ। ਪਰਮਿੰਦਰ ਘੁਮਾਣ ਤੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਵਤੀਰੇ ਤੋਂ ਕੰਪਿਊਟਰ ਅਧਿਆਪਕ ਨਿਰਾਸ਼ ਹਨ ਤੇ ਉਨ੍ਹਾਂ ਵਿੱਚ ਭਾਰੀ ਰੋਸ ਹੈ, ਕਿਉਂਕਿ ਸਰਕਾਰ ਜਾਇਜ਼ ਮੰਗਾਂ ਸਬੰਧੀ ਮੀਟਿੰਗ ਕਰਨ ਲਈ ਵੀ ਤਿਆਰ ਨਹੀਂ ਹੈ। ਇਸ ਦੇ ਖਿਲਾਫ 15 ਮਈ ਨੂੰ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਜਾਵੇਗਾ।

Related posts

Toronto Moves to Tighten Dangerous Dog Laws with New Signs and Public Registry

Gagan Oberoi

Apple ਨੇ iOS 18.2 ਦਾ ਪਬਲਿਕ ਬੀਟਾ ਕੀਤਾ ਰਿਲੀਜ਼, iPhone ਯੂਜ਼ਰਜ਼ ਨੂੰ ਮਿਲੇ ਨਵੇਂ AI ਫੀਚਰਜ਼

Gagan Oberoi

NRIs ਦੀ ਸਹੂਲਤ ਲਈ ਭਗਵੰਤ ਮਾਨ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਚਾਰ ਜ਼ਿਲ੍ਹਿਆਂ ‘ਚ ਸਥਾਪਿਤ ਕੀਤੀਆਂ ਜਾਣਗੀਆਂ ਸਪੈਸ਼ਲ ਅਦਾਲਤਾਂ

Gagan Oberoi

Leave a Comment