Punjab

ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਅਗਾਊਂ ਜ਼ਮਾਨਤ ਰੱਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & Haryana High Court) ਨੇ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ (Sidhu Moose Wala) ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ (Shaganpreet Singh) ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈ ਕੋਰਟ ਨੇ ਸ਼ਗਨਪ੍ਰੀਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਸ਼ਗਨਪ੍ਰੀਤ ਸਿੰਘ ਯੁਵਾ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ (Vicky Middukhera) ਦੇ ਕਤਲ ਨਾਲ ਜੁੜੇ ਹੋਣ ਦੇ ਦੋਸ਼ ਲਗਾਏ ਜਾ ਰਹੇ ਹਨ।

ਦੱਸ ਦੇਈਏ ਕਿ ਸ਼ਗਨਪ੍ਰੀਤ ਸਿੰਘ ਇਸ ਸਮੇਂ ਆਸਟ੍ਰੇਲੀਆ ‘ਚ ਰਹਿ ਰਿਹਾ ਹੈ ਤੇ ਸਿੱਧੂ ਮੂਸੇਵਾਲਾ ਦਾ ਮੈਨੇਜਰ ਰਹਿ ਚੁੱਕਾ ਹੈ। ਸ਼ਗਨਪ੍ਰੀਤ ਸਿੰਘ ‘ਤੇ ਮਿੱਡੂਖੇੜਾ ਦੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਦੱਸਿਆ ਜਾਂਦਾ ਹੈ ਕਿ ਇਸ ਮਾਮਲੇ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਸ਼ਗਨਪ੍ਰੀਤ ਨੂੰ ਵਿਦੇਸ਼ ਭੱਜਣ ‘ਚ ਮਦਦ ਕੀਤੀ ਸੀ।

Related posts

Federal Labour Board Rules Air Canada Flight Attendants’ Strike Illegal, Orders Return to Work

Gagan Oberoi

ਪੰਜਾਬ ‘ਚ ਨਹੀਂ ਰੁੱਕ ਰਿਹਾ ਕੋਰੋਨਾ, ਦੋ ਦਿਨਾਂ ਵਿੱਚ 202 ਕੇਸ

Gagan Oberoi

ਪਟਿਆਲਾ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਹੈ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ

Gagan Oberoi

Leave a Comment