National

ਸੀਐਮ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਖ਼ਤਮ, ਇਨ੍ਹਾਂ ਮੁੱਦਿਆਂ ‘ਤੇ ਹੋਈ ਵਿਚਾਰ-ਚਰਚਾ

ਬੀਕੇਯੂ ਉਗਰਾਹਾਂ ਦੇ ਆਗੂਆਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਸਮਾਪਤ ਹੋ ਗਈ ਹੈ। ਮੀਟਿੰਗ ‘ਚ ਮੁੱਖ ਮੁੱਦਾ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਸੀ। ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੁਝ ਤਜਵੀਜ਼ਾਂ ਆਈਆਂ ਹਨ ਤੇ ਅਸੀਂ ਫ਼ਸਲੀ ਵਿਭਿੰਨਤਾ ਬਾਰੇ ਵੀ ਕੁਝ ਸੁਝਾਅ ਦਿੱਤੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ। ਇਨ੍ਹਾਂ ਸੁਝਾਵਾਂ ਨੂੰ ਲਾਗੂ ਕਰਨ ਲਈ ਦੁਬਾਰਾ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਦੀ 23 ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਹੋਵੇਗੀ।

ਇਸ ਦੌਰਾਨ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਤੇ ਕਿਸਾਨ ਆਗੂ ਪੰਜਾਬ ਭਵਨ ਪਹੁੰਚ ਗਏ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਪੰਜ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਜੋ ਖ਼ਤਮ ਹੋ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਲਈ ਸੰਯੁਕਤ ਕਿਸਾਨ ਮੋਰਚੇ (SKM) ਦੀਆਂ ਸਿਰਫ਼ 23 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਹੀ ਸੱਦਾ ਭੇਜਿਆ ਹੈ।

ਦਰਅਸਲ ਚੋਣਾਂ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨਾਲੋਂ 22 ਕਿਸਾਨ ਜਥੇਬੰਦੀਆਂ ਨੇ ਅਲੱਗ ਹੋ ਕੇ ਸੰਯੁਕਤ ਸਮਾਜ ਮੋਰਚਾ ਬਣਾ ਲਿਆ ਸੀ ਤੇ ਸੂਬੇ ਦੀਆਂ ਸਾਰੀਆਂ ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲੜੀਆਂ ਸਨ ਪਰ ਉਹ ਇੱਕ ਵੀ ਸੀਟ ਨਹੀਂ ਜਿੱਤ ਸਕੀਆਂ।

Related posts

ਰਾਹੁਲ ਗਾਂਧੀ ਨੇ ਮਾਣਹਾਨੀ ਮਾਮਲੇ ’ਚ ਬਿਆਨ ਦਰਜ ਕਰਵਾਇਆ

Gagan Oberoi

Canada-Mexico Relations Strained Over Border and Trade Disputes

Gagan Oberoi

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਧਰਨਾ ਲਾਇਆ

Gagan Oberoi

Leave a Comment