Punjab

ਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਖਾਸ ਤਸਵੀਰਾਂ

ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦਾ ਅੱਜ ਜਨਮ ਦਿਨ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਮੌਕੇ ਆਪਣੀ ਪਤਨੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਸੋਸ਼ਲ ਮੀਡੀਆ ’ਤੇ ਦਿੱਤੀਆਂ ਤੇ ਕੁਝ ਖਾਸ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

ਟਵਿੱਟਰ ’ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਸੁਖਬੀਰ ਬਾਦਲ ਨੇ ਲਿਖਿਆ,‘ਹਰਸਿਮਰਤ ਤੁਹਾਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਤੁਸੀਂ ਜੋ ਵੀ ਸਾਡੇ ਲਈ ਕੀਤਾ ਉਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਸਭ ਲਈ ਤੁਹਾਡਾ ਧੰਨਵਾਦ। ਤੁਸੀਂ ਸਾਡੀ ਜ਼ਿੰਦਗੀ ਵਿਚ ਇਕ ਅਸੀਸ ਬਣ ਕੇ ਆਏ ਹੋ। ਮੈਂ ਅਰਦਾਸ ਕਰਦਾ ਹਾਂ ਕਿ ਵਾਹਿਗੁਰੂ ਤੁਹਾਡੇ ਸਦਾ ਅੰਗ ਸੰਗ ਸਹਾਈ ਹੋਣ ਅਤੇ ਜ਼ਿੰਦਗੀ ਦੇ ਹਰ ਮੋਡ਼ ’ਤੇ ਆਪਣੇ ਮਾਰਗ ਦਰਸ਼ਨ ਕਰਦੇ ਰਹਿਣ।’

Related posts

BMW Group: Sportiness meets everyday practicality

Gagan Oberoi

ਕੁੰਵਰ ਵਿਜੈਪ੍ਰਤਾਪ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਕੀਤਾ ਸਾਂਝਾ

Gagan Oberoi

Canada’s Top Headlines: Rising Food Costs, Postal Strike, and More

Gagan Oberoi

Leave a Comment