ਸ਼੍ਰੋਮਣੀ ਅਕਾਲੀ ਦਲ ਬਾਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ (Harsimrat Kaur Badal) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਏ। ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਾਮਲ ਹੋਏ। ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਗਜ਼ਿਟ ਪੋਲ (Exit Poll 2022) ਸਭ ਝੂਠ ਹੈ ਨਤੀਜੇ ਈਵੀਐੱਮ ਮਸ਼ੀਨਾਂ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਨਤੀਜਿਆਂ ਤੋਂ ਬਾਅਦ ਸਭ ਕੁਝ ਸਾਹਮਣੇ ਆ ਜਾਵੇਗਾ। ਸਰਕਾਰ ਆਈ ਤਾਂ ਸਿੱਖਿਆ ਨੀਤੀ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ 20 ਫਰਵਰੀ ਨੂੰ ਹੋਈ ਸੀ ਜਿਸ ਦੇ ਨਤੀਜੇ ਕੱਲ੍ਹ ਯਾਨੀ 10 ਮਾਰਚ ਨੂੰ ਆਉਣੇ ਹਨ।
ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਗਜ਼ਿਟ ਪੋਲ ‘ਤੇ ਮੁਕੰਮਲ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਐਗਜ਼ਿਟ ਪੋਲ ਹਮੇਸ਼ਾ ਝੂਠੇ ਸਾਬਿਤ ਹੋਏ ਹਨ। ਇਸ ਲਈ ਚੋਣ ਕਮਿਸ਼ਨ ਨੂੰ ਐਗਜ਼ਿਟ ਪੋਲ ‘ਤੇ ਮੁਕੰਮਲ ਪਾਬੰਦੀ ਲਾਉਣੀ ਚਾਹੀਦੀ ਹੈ। ਪਿਛਲੇ ਕੁਝ ਸਮੇਂ ਤੋਂ ਆ ਰਹੇ ਝੂਠੇ ਐਗਜ਼ਿਟ ਪੋਲ ਨੇ ਸਾਬਿਤ ਕਰ ਦਿੱਤਾ ਹੈ ਕਿ ਸਰਕਾਰਾਂ ਪੈਸੇ ਦੇ ਕੇ ਐਗਜ਼ਿਟ ਪੋਲ ਕਰਵਾਉਂਦੀਆਂ ਹਨ। ਐਗਜ਼ਿਟ ਪੋਲ ਲੰਬੇ ਸਮੇਂ ਤੋਂ ਫੇਲ੍ਹ ਹੋ ਰਹੇ ਹਨ। ਦੱਸ ਦੇਈਏ ਕਿ ਇਸ ਵਾਰ ਜ਼ਿਆਦਾਤਰ ਐਗਜ਼ਿਟ ਪੋਲਾਂ ਨੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਏ ਹਨ। ਪਾਰਟੀ ਦੀ ਜਿੱਤ ਅਤੇ ਸਰਕਾਰ ਦੇ ਗਠਨ ਲਈ ਅਰਦਾਸ ਕੀਤੀ।