Punjab

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਸੰਬੰਧੀ ਆਨੰਦਪੁਰ ਸਾਹਿਬ ਵਿਖੇ ਆਯੋਜਿਤ ਹੋਣ ਵਾਲੇ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਮੁਲਤਵੀ

ਅੰਮ੍ਰਿਤਸਰ, – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਮਾਰਚ ਤੋਂ 28 ਮਾਰਚ ਤੱਕ ਆਯੋਜਤ ਕੀਤੇ ਜਾਣ ਵਾਲੇ ਵੱਖ-ਵੱਖ ਗੁਰਮਤਿ ਸਮਾਗਮ 31 ਮਾਰਚ ਤੱਕ ਮੁਲਤਵੀ ਕਰ ਦਿੱਤੇ ਗਏ ਹਨ। ਇਸੇ ਦੌਰਾਨ ਹੋਲਾ ਮਹੱਲਾ ਮੌਕੇ ਹੋਣ ਵਾਲੇ ਸਮਾਗਮ ਹਰ ਸਾਲ ਦੀ ਤਰ੍ਹਾਂ ਖ਼ਾਲਸਈ ਜਾਹੋ-ਜਲਾਲ ਨਾਲ ਸਜਾਏ ਜਾਣਗੇ। ਕੋਰੋਨਾ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਅੱਜ ਇਥੇ ਵਿਚਾਰ-ਵਟਾਂਦਰਾਂ ਕਰਨ ਮਗਰੋਂ ਇਹ ਫੈਸਲਾ ਕੀਤਾ ਹੈ |

ਬੀਬੀ ਜਗੀਰ ਕੌਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਹੋਲਾ ਮਹੱਲਾ ਮੌਕੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਵਲ ਅੰਤਰਰਾਸ਼ਟਰੀ ਸ਼ਰਧਾਲੂਆਂ ਲਈ ਹੀ ਕੋਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ।

Related posts

Shreya Ghoshal calls the Mumbai leg of her ‘All Hearts Tour’ a dream come true

Gagan Oberoi

Experts Predict Trump May Exempt Canadian Oil from Proposed Tariffs

Gagan Oberoi

Global News layoffs magnify news deserts across Canada

Gagan Oberoi

Leave a Comment