Punjab

ਸੰਤ ਘੁੰਨਸ ਨੇ ਬੀਬੀ ਜਗੀਰ ਕੌਰ ਦੀ ਮਦਦ ਦਾ ਕੀਤਾ ਐਲਾਨ, ਜਥੇਦਾਰ ਚੂੰਘਾ ਨੇ ਕਿਹਾ- ਸੁਖਬੀਰ ਨੂੰ ਨਾਨਕਛੱਕ ‘ਚ ਨਹੀਂ ਮਿਲਿਆ ਅਕਾਲੀ ਦਲ

ਐੱਸਜੀਪੀਸੀ (SGPC) ਦੇ ਪ੍ਰਧਾਨ ਦੀ ਚੋਣ ਤੋਂ ਇਕ ਦਿਨ ਪਹਿਲਾਂ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਬੀ ਜਗੀਰ ਕੌਰ ਦੇ ਹੱਕ ‘ਚ ਵੋਟ ਪਾਉਣ ਦਾ ਐਲਾਨ ਕੀਤਾ ਹੈ। ਮੰਗਲਵਾਰ ਬਾਅਦ ਦੁਪਹਿਰ ਬਰਨਾਲਾ ਆਪਣੀ ਰਿਹਾਇਸ਼ ਵਿਖੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਸੰਤ ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਤਾਂ ਉਹ ਉਸ ਸਮੇਂ ਦੀ ਅਕਾਲੀ ਭਾਜਪਾ ਸਰਕਾਰ ‘ਚ ਨੁਮਾਇੰਦੇ ਸਨ ਜਿਸ ਦੀ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਮਾਫ਼ੀ ਮੰਗਣਗੇ ਤੇ ਜੋ ਤਖ਼ਤ ਸਾਹਿਬ ਤੋਂ ਸਜ਼ਾ ਦਿੱਤੀ ਜਾਵੇਗੀ ਉਸ ਨੂੰ ਨੰਗੇ ਪੈਰੀਂ ਜਾ ਕੇ ਕਬੂਲ ਕਰਨਗੇ। ਉਨ੍ਹਾਂ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਵੱਡੀ ਹਾਰ ਤੇ ਇਕਬਾਲ ਸਿੰਘ ਝੂੰਦਾਂ ਦੀ ਬਣੀ ਕਮੇਟੀ ਨੇ ਕਰੀਬ ਸੌ ਹਲਕਿਆਂ ਤੋਂ ਵੱਧ ਸਰਵੇ ਕਰ ਕੇ ਲੋਕਾਂ ਦੀ ਰਾਇ ਜਾਣੀ ਸੀ। ਇਸ ਵਿਚ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਭੰਗ ਕਰਨ ਸਬੰਧੀ ਕਿਹਾ ਸੀ ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਢਾਂਚੇ ਭੰਗ ਕਰ ਕੇ ਖ਼ੁਦ ਪ੍ਰਧਾਨ ਬਣ ਗਏ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨੂੰ ਨਾਨਕ ਸ਼ੱਕ ਵਿਚ ਨਹੀਂ ਮਿਲਿਆ। ਇਹ ਸ਼ਬਦ ਐੱਸਜੀਪੀਸੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਨੇ ਸੰਤ ਘੁੰਨਸ ਦੇ ਗ੍ਰਹਿ ਵਿਖੇ ਸਾਂਝੇ ਕੀਤੇ। ਉਨ੍ਹਾਂ ਬੀਬੀ ਜਗੀਰ ਕੌਰ ਦੇ ਹੱਕ ‘ਚ ਪ੍ਰਚਾਰ ਕਰਦਿਆਂ ਕਿਹਾ ਕਿ ਇਸ ਵਾਰ ਬੀਬੀ ਜਗੀਰ ਕੌਰ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨੀ ਚਾਹੀਦੀ ਹੈ। ਪਾਰਟੀ ‘ਚੋਂ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੂੰ ਜ਼ਿਲ੍ਹਾ ਆਗੂ ਤੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਕੱਢੇ ਜਾਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਅਸੀਂ ਖੁਦ ਅਕਾਲੀ ਹਾਂ ਤੇ ਅਕਾਲੀ ਹੀ ਰਹਾਂਗੇ। ਸਾਨੂੰ ਕੌਣ ਪਾਰਟੀ ਚੋਂ ਕੱਢੇਗਾ ਅਸੀਂ ਅਕਾਲੀ ਹੀ ਸੀ ਤੇ ਅਕਾਲੀ ਹੀ ਹਾਂ ਤੇ ਅਕਾਲੀ ਹੀ ਰਹਾਂਗੇ।

Related posts

ਕਿਸਾਨ ਅੰਦੋਲਨ ਦੌਰਾਨ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ- ਅਸੀਂ ਹੀ ਅੱਗੇ ਕੀਤੀਆਂ ਕਿਸਾਨ ਯੂਨੀਅਨਾਂ

Gagan Oberoi

ਬਲਜੀਤ ਸਿੰਘ ਦਾਦੂਵਾਲ ਨੇ ਦਿੱਤਾ ਅਸਤੀਫ਼ਾ

Gagan Oberoi

Study Urges Households to Keep Cash on Hand for Crisis Preparedness

Gagan Oberoi

Leave a Comment