News Punjab

ਹਰਪਾਲ ਚੀਮਾ ਨੇ ਸੁਖਬੀਰ ਬਾਦਲ ਦੇ 13 ਨੁਕਾਤੀ ਪ੍ਰੋਗਰਾਮ ਉਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਵੱਲੋਂ ਰਾਜਸੱਤਾ ’ਤੇ ਕਾਬਜ ਹੋਣ ਲਈ ਪੰਜਾਬ ਦੇ ਲੋਕਾਂ ਨੂੰ ਝੂਠੇ ਸੁਪਨੇ ਦਿਖਾਏ ਜਾ ਰਹੇ ਹਨ, ਜਦੋਂ ਕਿ ਅਸਲੀਅਤ ਇਹ ਹੈ ਕਿ ਬਾਦਲ- ਮਜੀਠੀਆ ਪਰਿਵਾਰ ਪੰਜਾਬ ਦੇ ਕੁਦਰਤੀ ਸਾਧਨਾਂ ਅਤੇ ਆਮਦਨ ਦੇ ਸਰੋਤਾਂ ਨੂੰ ਲੁੱਟਣ ਲਈ ਤਰਲੋ ਮੱਛੀ ਹੋ ਰਿਹਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ 13 ਨੁਕਾਤੀ ਪ੍ਰੋਗਰਾਮ ’ਚ ਸੂਬੇ ’ਚੋਂ ਮਾਫ਼ੀਆ ਰਾਜ ਖ਼ਤਮ ਕਰਨ, ਬੇਅਦਬੀ ਮਾਮਲੇ ’ਚ ਇਨਸਾਫ਼ ਦੇਣ, ਬਿਜਲੀ ਸਮਝੌਤੇ ਰੱਦ ਕਰਨ ਅਤੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਜ਼ਿਕਰ ਤੱਕ ਨਹੀਂ ਕੀਤਾ।

ਚੀਮਾ ਨੇ ਕਿਹਾ ਪੰਜਾਬ ਵਿੱਚ ਨਸ਼ਾ ਮਾਫ਼ੀਆ, ਟਰਾਂਸਪੋਰਟ ਮਾਫ਼ੀਆ, ਕੇਬਲ ਮਾਫ਼ੀਆ, ਰੇਤ ਮਾਫ਼ੀਆ, ਨਸ਼ਾ ਮਾਫ਼ੀਆ ਅਤੇ ਸ਼ਰਾਬ ਮਾਫ਼ੀਆ ਆਦਿ ਸਭ ਅਕਾਲੀ ਦਲ ਅਤੇ ਸੁਖਬੀਰ ਬਾਦਲ ਦੀ ਹੀ ਦੇਣ ਹਨ, ਜਿਸ ਕਰਕੇ ਪੰਜਾਬ ਦੇ ਸਿਰ ’ਤੇ 3 ਲੱਖ ਕਰੋੜ ਦਾ ਕਰਜਾ ਚੜਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਪੈਦਾ ਕੀਤੇ ਮਾਫ਼ੀਆ ਰਾਜ ਦੀ ਅਗਵਾਈ ਅੱਜ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਕਰ ਰਹੇ ਹਨ।

Related posts

ਗੁਰਦਾਸਪੁਰ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕਤਲ

Gagan Oberoi

ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ’ਤੇ ਹਾਈਕੋਰਟ ਨੇ ਲਗਾਈ ਰੋਕ

Gagan Oberoi

ਅਮਰੀਕਾ ਤੋਂ ਵੈਕਸੀਨ ਮੰਗਵਾਏਗੀ ਐਸ. ਜੀ.ਪੀ.ਸੀ.

Gagan Oberoi

Leave a Comment