Punjab

ਹਾਈ ਕੋਰਟ ਪੁੱਜਾ ਸਿੱਧੂ ਮੂਸੇਵਾਲਾ ਦਾ ਸਾਬਕਾ ਮੈਨੇਜਰ, ਗੈਂਗਸਟਰ ਲਾਰੈਂਸ ਤੇ ਬਰਾੜ ਤੋਂ ਦੱਸਿਆ ਜਾਨ ਨੂੰ ਖ਼ਤਰਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦਾ ਮੈਨੇਜਰ ਸ਼ਗਨਪ੍ਰੀਤ ਸਿੰਘ (Shagunpreet Singh) ਹਾਈ ਕੋਰਟ ਪਹੁੰਚ ਗਿਆ ਹੈ। ਦਰਅਸਲ ਉਸ ਨੇ ਦੋ ਪਟੀਸ਼ਨਾਂ ਦਾਖ਼ਲ ਕੀਤੀਆਂ ਹਨ। ਉਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਤੇ ਕੈਨੇਡਾ ਬੈਠੇ ਗੋਲਡੀ ਬਰਾੜ (Goldy Brar) ਤੋਂ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਤੇ ਇਸ ਲਈ ਪੁਖ਼ਤਾ ਸੁਰੱਖਿਆ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਸਿੱਧੂ ਮੂਸੇਵਾਲਾ ਦਾ ਸਾਬਕਾ ਮੈਨੇਜਰ ਸ਼ਗਨਪ੍ਰੀਤ ਜਿਸ ‘ਤੇ ਪਿਛਲੇ ਸਾਲ ਮੋਹਾਲੀ ‘ਚ ਵਿੱਕੀ ਮਿੱਡੂਖੇੜਾ ਦੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਹੈ, ਨੇ ਹੁਣ ਇਸ ਮਾਮਲੇ ‘ਚ ਅਗਾਊਂ ਜ਼ਮਾਨਤ ਲਈ ਹਾਈਕੋਰਟ ‘ਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ। ਦੂਜੀ ਪਟੀਸ਼ਨ ‘ਚ ਸ਼ਗਨਪ੍ਰੀਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਸੁਰੱਖਿਆ ਦੀ ਮੰਗ ਕੀਤੀ ਹੈ। ਇਹ ਦੋਵੇਂ ਪਟੀਸ਼ਨਾਂ ਮੰਗਲਵਾਰ ਨੂੰ ਦਾਇਰ ਕੀਤੀਆਂ ਗਈਆਂ ਹਨ, ਜਿਨ੍ਹਾਂ ’ਤੇ ਹਾਈ ਕੋਰਟ ਇਕ ਦੋ-ਦਿਨਾਂ ‘ਚ ਸੁਣਵਾਈ ਕਰੇਗੀ।

Related posts

ਪੰਜਾਬੀ ਮਾਂ ਬੋਲੀ ‘ਚ ਕਮਜ਼ੋਰ ਲੋਕ ਅਸਲ ਚਿੰਤਕ ਨਹੀਂ ਬਣ ਸਕਦੇ : ਸੁਰਜੀਤ ਪਾਤਰ

gpsingh

Gujarat: Liquor valued at Rs 41.13 lakh seized

Gagan Oberoi

Canada Revamps Express Entry System: New Rules to Affect Indian Immigrant

Gagan Oberoi

Leave a Comment