ਕੋਵਿਡ -19 ਦੇ ਵਧਦੇ ਮਾਮਲਿਆਂ ਨੇ ਇਕ ਵਾਰ ਫਿਰ ਹਿਮਾਚਲ ਪ੍ਰਦੇਸ਼ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਵਿਸ਼ੇ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਹਾਲਾਤ ਦੀ ਗੰਭੀਰਤਾ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਸੀ ਕਿ 10 ਅਗਸਤ ਤੱਕ ਰਾਜ ਸਰਕਾਰ ਸਥਿਤੀ ਦੀ ਨਿਗਰਾਨੀ ਕਰੇਗੀ, ਅਜਿਹੀ ਸਥਿਤੀ ਵਿੱਚ ਜੇਕਰ ਸੰਕਰਮਣ ਨਾ ਰੁਕਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਖਤੀ ਵਧਾਉਣੀ ਪਵੇਗੀ। ਭੀੜ ਨੂੰ ਕਾਬੂ ਕਰਨ ਲਈ ਦੁਬਾਰਾ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ।
ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸੈਲਾਨੀਆਂ ਵਾਸਤੇ ਕਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ ਕਰ ਦਿੱਤੀ ਹੈ। ਇਹ ਆਰਟੀ-ਪੀਸੀਆਰ ਰਿਪੋਰਟ 72 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ ਹੈ।