Punjab

15 ਜੂਨ ਨੂੰ ਮੁੱਖ ਮੰਤਰੀ ਕੈਪਟਨ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ : ਸੁਖਬੀਰ ਬਾਦਲ

ਮੋਹਾਲੀ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਦੇ ਘਰ ਦਾ 15 ਜੂਨ ਨੂੰ ਘਿਰਾਓ ਕੀਤਾ ਜਾਵੇਗਾ, ਇਹ ਐਲਾਨ ਸੁਖਬੀਰ ਸਿੰਘ ਬਾਦਲ  ਵਲੋਂ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਰੋਨਾ ਵਾਇਰਸ  ਦੌਰਾਨ ਲੋੜੀਂਦੇ ਕਦਮ ਨਾ ਚੁੱਕੇ ਜਾਣ ‘ਤੇ ਘੇਰਿਆ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਨਾਂਅ ਅੱਗੇ ਤੋਂ ਕੈਪਟਨ ਹਟਾ ਦੇਣਾ ਚਾਹੀਦਾ ਹੈ ਕਿਉਂਕਿ ਇਕ ਫ਼ੌਜੀ ਦਾ ਫ਼ਰਜ਼ ਹੁੰਦਾ ਹੈ ਕਿ ਉਹ ਲੋਕਾਂ ਨੂੰ ਬਚਾਵੇ ਨਾ ਕਿ ਆਪ ਅੰਦਰ ਵੜ ਕੇ ਲੋਕਾਂ ਨੂੰ ਲੜਾਈ ਲੜਨ ਲਈ ਕਹੇ। ਇਸ ਦੌਰਾਨ ਉਨ੍ਹਾਂ ਨੇ ਸਿਹਤ ਮੰਤਰੀ ਨੂੰ ਵੀ ਘੇਰਿਆ ਅਤੇ ਅਸਤੀਫ਼ੇ ਦੀ ਮੰਗ ਕੀਤੀ। ਇਸ ਦੌਰਾਨ ਅਕਾਲੀ ਦਲ  ਨੇ ਚੇਤਾਵਨੀ ਦਿੱਤੀ ਕਿ ਜੇ ਕੈਪਟਨ ਸਰਕਾਰ ਨੇ ਬਲਬੀਰ ਸਿੱਧੂ  ਖਿਲਾਫ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਤਾਂ 15 ਜੂਨ ਨੂੰ ਅਕਾਲੀ ਦਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਦੇ ਬਾਹਰ ਪ੍ਰਦਰਸ਼ਨ ਕਰਨਗੇ।

Related posts

Bank of Canada Cut Rates to 2.75% in Response to Trump’s Tariff Threats

Gagan Oberoi

17 ਦਸੰਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕ

Gagan Oberoi

ਭਗਵੰਤ ਮਾਨ ਨੇ ਵੀ ਕੀਤਾ ‘ਅਗਨੀਪਥ ਸਕੀਮ’ ਦਾ ਵਿਰੋਧ, ਟਵੀਟ ਕਰ ਕੇ ਕਹੀ ਵੱਡੀ ਗੱਲ

Gagan Oberoi

Leave a Comment