ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅਮਰੀਕਾ ਦੌਰੇ ਦੌਰਾਨ ਭਾਰਤੀ ਮੁਸਲਮਾਨਾਂ ਦੀ ਹਾਲਤ ‘ਤੇ ਬਿਆਨ ਦਿੱਤਾ ਹੈ। ਇਕ ਸਵਾਲ ਦੇ ਜਵਾਬ ‘ਚ ਰਾਹੁਲ ਗਾਂਧੀ ਨੇ ਕਿਹਾ ਕਿ ਜਿਸ ਤਰ੍ਹਾਂ ਮੁਸਲਮਾਨਾਂ ‘ਤੇ ਹਮਲੇ ਹੋ ਰਹੇ ਹਨ, 1980 ‘ਚ ਦਲਿਤਾਂ ਨਾਲ ਵੀ ਅਜਿਹਾ ਹੀ ਹੋਇਆ ਸੀ।
ਦਲਿਤਾਂ ਵਰਗੀ ਹੋ ਗਈ ਹੈ ਮੁਸਲਮਾਨਾਂ ਦੀ ਹਾਲਤ – ਰਾਹੁਲ ਗਾਂਧੀ
ਦਰਅਸਲ ਰਾਹੁਲ ਗਾਂਧੀ ਅਮਰੀਕਾ ਦੇ ਸੈਨ ਫਰਾਂਸਿਸਕੋ ‘ਚ ‘ਮੁਹੱਬਤ ਕੀ ਦੁਕਾਨ’ ਪ੍ਰੋਗਰਾਮ ‘ਚ ਭਾਰਤੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਸਲਮਾਨਾਂ ਦੀ ਹਾਲਤ ਬਾਰੇ ਸਵਾਲ ਪੁੱਛਿਆ ਗਿਆ। ਇਸ ਦਾ ਜਵਾਬ ਦਿੰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਜੋ ਅੱਜ ਭਾਰਤ ਵਿਚ ਮੁਸਲਮਾਨਾਂ ਨਾਲ ਹੋ ਰਿਹਾ ਹੈ, ਉਹੀ 1980 ਦੇ ਦਹਾਕੇ ਵਿਚ ਦਲਿਤਾਂ ਨਾਲ ਹੋਇਆ ਸੀ। ਉਨ੍ਹਾਂ ਕਿਹਾ- ਮੈਂ ਗਾਰੰਟੀ ਦੇ ਸਕਦਾ ਹਾਂ ਕਿ ਸਿੱਖ, ਈਸਾਈ, ਦਲਿਤ, ਆਦਿਵਾਸੀ ਵੀ ਅਜਿਹਾ ਮਹਿਸੂਸ ਕਰ ਰਹੇ ਹਨ।
ਰਾਹੁਲ ਗਾਂਧੀ ਨੇ ਕੀਤਾ ਦਾਅਵਾ
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿਚ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਨੇ ਭਾਰਤ ਜੋੜੋ ਯਾਤਰਾ ਨੂੰ ਰੋਕਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਨੂੰ ਰੋਕਣ ਲਈ ਕੁਝ ਕੰਮ ਨਹੀਂ ਕੀਤਾ ਅਤੇ ਯਾਤਰਾ ਦਾ ਪ੍ਰਭਾਵ ਵਧਦਾ ਗਿਆ। ਅਜਿਹਾ ਇਸ ਲਈ ਹੋਇਆ ਕਿਉਂਕਿ ‘ਭਾਰਤ ਜੋੜੋ’ ਦਾ ਵਿਚਾਰ ਹਰ ਕਿਸੇ ਦੇ ਦਿਲ ‘ਚ ਹੈ।