National

1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਮੁੱਖ ਗਵਾਹ ਅਭਿਸ਼ੇਕ ਵਰਮਾ ਨੂੰ ਮਿਲੀ ਧਮਕੀ

ਨਵੀਂ ਦਿੱਲੀ-  1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਮੁੱਖ ਗਵਾਹ ਅਭਿਸ਼ੇਕ ਵਰਮਾ ਨੇ ਮੈਦਾਨਗੜ੍ਹੀ ਥਾਣਾ ਪੁਲਿਸ ਨੂੰ ਧਮਕੀ ਮਿਲਣ ਦੀ ਸ਼ਿਕਾਇਤ ਦਿੱਤੀ ਹੈ। ਇਸ ਵਿੱਚ ਦੱਸਿਆ ਗਿਆ ਕਿ ਉਸ ਨੂੰ ਈਮੇਲ ਰਾਹੀਂ ਗਵਾਹੀ ਤੋਂ ਪਿੱਛੇ ਹਟਣ ਦੀ ਧਮਕੀ ਦਿੱਤੀ ਗਈ ਹੈ। ਅਜਿਹਾ ਨਾ ਕਰਨ ’ਤੇ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਅਭਿਸ਼ੇਕ ਵਰਮਾ ਸੀਬੀਆਈ ਬਨਾਮ ਜਗਦੀਸ਼ ਟਾਈਟਲਰ ਦੇ ਮਾਮਲੇ ਵਿੱਚ ਮੁੱਖ ਗਵਾਹ ਹੈ। ਵਰਮਾ ਨੂੰ ਭੇਜੀ ਈਮੇਲ ਵਿਚ ਕਿਹਾ ਗਿਆ ਹੈ ਕਿ ਉਸ ਨੂੰ ਭਾਵੇਂ ਸਖ਼ਤ ਸੁਰੱਖਿਆ ਦਿੱਤੀ ਜਾ ਸਕਦੀ ਹੈ ਪਰ ਉਸ ਨੂੰ ਅਦਾਲਤ ਨਹੀਂ ਪਹੁੰਚਣ ਦਿੱਤਾ ਜਾਵੇਗਾ। ਜੇ ਉਹ ਗਵਾਹ ਵਜੋਂ ਨਾਮ ਵਾਪਸ ਨਹੀਂ ਲੈਂਦਾ, ਤਾਂ ਉਸ ਦੀ ਕਾਰ ਅਤੇ ਘਰ ਆਰਡੀਐਕਸ ਨਾਲ ਉਡਾ ਦਿੱਤੇ ਜਾਣਗੇ। ਇਸ ਸਬੰਧੀ ਉਹ ਕੋਰਟ ਨੂੰ ਵੀ ਦੱਸ ਚੁੱਕਾ ਹੈ। ਵਰਮਾ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ। ਅਜਿਹੇ ’ਚ ਪੁਲਿਸ ਨੇ ਉਸ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਅਭਿਸ਼ੇਕ ਨੇ ਕਾਂਗਰਸ ਦੇ ਕੁਝ ਕਾਰਕੁੰਨਾਂ ’ਤੇ ਵੀ ਦੋਸ਼ ਲਾਇਆ ਹੈ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਪੁਲਿਸ ਕਮਿਸ਼ਨਰ ਅਤੁਲ ਕੁਮਾਰ ਠਾਕੁਰ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕੀਤੀ ਹੈ।

Related posts

Take care of your health first: Mark Mobius tells Gen Z investors

Gagan Oberoi

Global News layoffs magnify news deserts across Canada

Gagan Oberoi

Doing Business in India: Key Insights for Canadian Importers and Exporters

Gagan Oberoi

Leave a Comment