ਉੱਤਰਾਖੰਡ ਸਥਿਤ ਸ਼੍ਰੀ ਹੇਮਕੁੰਟ ਸਾਹਿਬ ’ਚ ਇਸ ਵਾਰ ਰੋਜ਼ਾਨਾ ਪੰਜ ਹਜ਼ਾਰ ਸ਼ਰਧਾਲੂ ਹੀ ਮੱਥਾ ਟੇਕ ਸਕਣਗੇ। ਸਮੁੰਦਰ ਤਲ ਤੋਂ 15,225 ਫੁੱਟ ਦੀ ਉਚਾਈ ’ਤੇ ਚਮੋਲੀ ਜ਼ਿਲ੍ਹੇ ’ਚ ਸਥਿਤ ਹੇਮਕੁੰਟ ਸਾਹਿਬ ਤੇ ਲੋਕ ਪਾਲ ਲਛਮਣ ਮੰਦਿਰ ਦੇ ਕਿਵਾਡ਼ 22 ਮਈ ਨੂੰ ਖੋਲ੍ਹੇ ਜਾਣੇ ਹਨ। ਇਸ ਲਈ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਹੇਮਕੁੰਟ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ 19 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ।
ਸ੍ਰੀਹੇਮਕੁੰਟ ਸਾਹਿਬ ਮੈਨੇਜਮੈਂਟ ਦੇ ਉਪ ਪ੍ਰਧਾਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਕਿਹਾ ਕਿ ਇਸ ਵਾਰ ਚਾਰਧਾਮ ਵਾਂਗ ਹੇਮਕੁੰਡ ਸਾਹਿਬ ’ਚ ਸ਼ਰਧਾਲੂਆਂ ਦੇ ਸੈਲਾਬ ਦੀ ਉਮੀਦ ਹੈ। ਇਸ ਹਾਲਤ ’ਚ ਕਿਸੇ ਤਰ੍ਹਾਂ ਦੀ ਅਵਿਵਸਥਾ ਨਾ ਹੋਵੇ, ਇਸ ਲਈ ਸ਼ਰਧਾਲੂਆਂ ਦੀ ਗਿਣਤੀ ਰੋਜ਼ਾਨਾ ਪੰਜ ਹਜ਼ਾਰ ਤੈਅ ਕੀਤੀ ਗਈ ਹੈ। ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਸੈਰ ਸਪਾਟਾ ਵਿਭਾਗ ਦੀ ਵੈਬਸਾਈਟ \\Rhttps://registrationandtouristcare.uk.gov.in ’ਤੇ ਜ਼ਰੂਰੀ ਤੌਰ ’ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ।
ਸ਼ਰਧਾਲੂ ਮੋਬਾਈਲ ਐਪ \\R“ourist 3are ”ttarakhand ’ਤੇ ਵੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਜਿਹਡ਼ੇ ਸ਼ਰਧਾਲੂ ਕਿਸੇ ਕਾਰਨ ਆਨਲਾਈਨ ਰਜਿਸਟ੍ਰੇਸ਼ਨ ’ਚ ਅਸਮਰੱਥ ਹਨ, ਉਹ ਲਛਮਣ ਝੂਲਾ ਮਾਰਗ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ’ਚ ਸਥਾਪਿਤ ਕੇਂਦਰ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।