International

ਦੇਸ਼ ਦੇ ਕਈ ਸੂਬਿਆਂ ਵਿਚ ਤਬਾਹੀ ਦੇ ਰੂਪ ਵਿਚ ਅਸਮਾਨ ਤੋਂ ਮੀਂਹ ਦੀਆਂ ਬੂੰਦਾਂ ਡਿਗ ਰਹੀਆਂ ਹਨ। ਮਹਾਰਾਸ਼ਟਰ, ਗੁਜਰਾਤ, ਕਰਨਾਟਕ, ਮੱਧ ਪ੍ਰਦੇਸ਼ ਅਤੇ ਆਸਾਮ ਤੋਂ ਇਲਾਵਾ ਕਈ ਸੂਬਿਆਂ ’ਚ ਭਾਰੀ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ’ਚ ਲਗਾਤਾਰ ਜ਼ਮੀਨ ਖਿਸਕਣ ਨੇ ਲੋਕਾਂ ਦੀ ਜਾਨ ਨੂੰ ਖ਼ਤਰੇ ਵਿਚ ਪਾ ਦਿੱਤਾ ਹੈ। ਬਰਸਾਤ ਕਾਰਨ ਕਈ ਨਦੀਆਂ ਵਿਚ ਉਛਾਲ ਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਈ ਰਾਜਾਂ ਵਿਚ ਅਲਰਟ ਜਾਰੀ ਕੀਤਾ ਹੈ। ਮੀਂਹ ਕਾਰਨ ਸਭ ਤੋਂ ਮਾੜੀ ਹਾਲਤ ਮਹਾਰਾਸ਼ਟਰ ਤੇ ਗੁਜਰਾਤ ਦੀ ਹੈ। ਦੋਵਾਂ ਰਾਜਾਂ ਵਿਚ ਹੁਣ ਤਕ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਮਹਾਰਾਸ਼ਟਰ ਵਿਚ ਹੁਣ ਤਕ 83 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਕਾਰਨ ਹਾਲਾਤ ਵਿਗੜ ਗਏ ਹਨ। ਰਿਪੋਰਟਾਂ ਮੁਤਾਬਿਕ ਮਹਾਰਾਸ਼ਟਰ ਵਿਚ 1 ਜੂਨ ਤੋਂ ਹੁਣ ਤੱਕ 83 ਲੋਕਾਂ ਦੀ ਮੌਤ ਹੋ ਚੁੱਕੀ ਹੈ। ਗੜ੍ਹਚਿਰੌਲੀ ਜ਼ਿਲ੍ਹੇ ਵਿਚ 129 ਥਾਵਾਂ ਤੋਂ 353 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਗਿਆ ਹੈ।

ਉੱਥੇ ਹੀ ਨਾਸਿਕ ਜ਼ਿਲ੍ਹੇ ਵਿਚ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਇੱਥੇ ਤਿੰਨ ਲੋਕਾਂ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਵੱਖ-ਵੱਖ ਥਾਵਾਂ ’ਤੇ ਐੱਸਡੀਆਰਐੱਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਕਈ ਜ਼ਿਲ੍ਹਿਆਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ।

ਮੀਂਹ ਤੇ ਹੜ੍ਹ ਦਾ ਅਸਰ ਗੁਜਰਾਤ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਭਾਰੀ ਮੀਂਹ ਕਾਰਨ ਸੋਮਵਾਰ ਨੂੰ ਅਹਿਮਦਾਬਾਦ ਵਿਚ ਪਾਣੀ ਭਰਨ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤਕ ਪੂਰੇ ਸੂਬੇ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਦੱਖਣੀ ਗੁਜਰਾਤ, ਸੌਰਾਸ਼ਟਰ ਅਤੇ ਕੱਛ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਵਿਚ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ ਹੁਣ ਤਕ 63 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਮੱਧ ਪ੍ਰਦੇਸ਼ ’ਚ ਕਈ ਨਦੀਆਂ ’ਚ ਪਾਣੀ ਦਾ ਪੱਧਰ ਵਧਿਆ

ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ’ਚ ਐਤਵਾਰ ਤੋਂ ਸੋਮਵਾਰ ਤਕ ਭਾਰੀ ਬਾਰਿਸ਼ ਕਾਰਨ ਨਦੀਆਂ ’ਚ ਪਾਣੀ ਭਰ ਗਿਆ। ਇਸ ਕਾਰਨ ਸੂਬੇ ’ਚ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਾਗਪੁਰ ਨੈਸ਼ਨਲ ਹਾਈਵੇ ’ਤੇ ਸੌਂਸਰ ਨੇੜੇ ਪਾਣੀ ਆਉਣ ਕਾਰਨ ਇਹ ਸੋਮਵਾਰ ਦੁਪਹਿਰ 12 ਤੋਂ 2 ਵਜੇ ਤਕ ਬੰਦ ਰਿਹਾ। ਭੋਪਾਲ ਵਿਚ ਭਾਰੀ ਮੀਂਹ ਕਾਰਨ ਤਿੰਨ ਜਹਾਜ਼ਾਂ ਨੂੰ ਇੰਦੌਰ ਵੱਲ ਮੋੜ ਦਿੱਤਾ ਗਿਆ। ਨਰਮਦਾ, ਬੇਤਵਾ ਆਦਿ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ।

ਉਤਰਾਖੰਡ ਵਿਚ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਵਿਚ ਗਰਜ਼ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਦੇਹਰਾਦੂਨ, ਪੌੜੀ ਗੜ੍ਹਵਾਲ, ਚੰਪਾਵਤ, ਨੈਨੀਤਾਲ ਅਤੇ ਊਧਮ ਸਿੰਘ ਨਗਰ ਜ਼ਿਲ੍ਹਿਆਂ ਵਿਚ ਗਰਜ਼-ਤੂਫਾਨ ਦੇ ਨਾਲ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਉਤਰਾਖੰਡ ਰਾਜ ਆਫਤ ਪ੍ਰਬੰਧਨ ਅਥਾਰਟੀ ਨੇ ਦੱਸਿਆ ਕਿ ਐੱਨਡੀਆਰਐੱਫ ਦੀਆਂ ਛੇ ਟੀਮਾਂ, ਜਿਨ੍ਹਾਂ ਵਿਚ 35 ਮੈਂਬਰ ਸ਼ਾਮਲ ਹਨ। ਇਨ੍ਹਾਂ ਨੂੰ ਸੂਬੇ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਤਾਇਨਾਤ ਕੀਤਾ ਗਿਆ ਹੈ। ਉਤਰਾਖੰਡ ਵਿਚ ਬਚਾਅ ਤੇ ਰਾਹਤ ਕਾਰਜਾਂ ਲਈ ਦੋ ਹੈਲੀਕਾਪਟਰ ਤਾਇਨਾਤ ਕੀਤੇ ਗਏ ਹਨ।

ਆਸਾਮ ਦੇ ਮੁੱਖ ਮੰਤਰੀ ਨੇ ਕੀਤਾ ਦੌਰਾ

ਅਸਾਮ ਦੇ ਮੁੱਖ ਮੰਤਰੀ ਹਿਮਾਂਤਾ ਬਿਸਵਾ ਸਰਮਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਖਰਾਬ ਹੋਈਆਂ ਸੜਕਾਂ ਦੀ ਰਿਪੋਰਟ ਦੇਣ ਤਾਂ ਜੋ ਮੁਰੰਮਤ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾ ਸਕੇ।

Related posts

ਕਾਰੋਬਾਰ ਚਮਕਾਉਣ ਲਈ ਚੀਨ ਨੇ ਲੁਕਾਈ ਮਹਾਮਾਰੀ ਦੀ ਗੰਭੀਰਤਾ!

Gagan Oberoi

ਚੰਦਰਮਾ ਤੋਂ ਅੱਗੇ ਜਾਣ ‘ਚ ਹਾਲੇ ਮਨੁੱਖ ਨੂੰ ਲੱਗੇਗਾ ਸਮਾਂ, NASA ਹੁਣ ਅਗਸਤ ‘ਚ Artemis 1 ਮੂਨ ਰਾਕੇਟ ਕਰੇਗਾ ਲਾਂਚ

Gagan Oberoi

Plants In Lunar Soil : ਚੰਦਰਮਾ ਦੀ ਸਿਰਫ 12 ਗ੍ਰਾਮ ਮਿੱਟੀ ‘ਚ ਉਗਾਇਆ ਪੌਦਾ, ਵਿਗਿਆਨੀਆਂ ਨੂੰ ਪਹਿਲੀ ਵਾਰ ਮਿਲੀ ਵੱਡੀ ਸਫਲਤਾ

Gagan Oberoi

Leave a Comment