ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ‘ਕਮਲ’ ਦਾ ਫੁੱਲ ਫੜ ਲਿਆ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਅਗਵਾਈ ਤੇ ਕੈਬਨਿਟ ਮੰਤਰੀ ਕਿਰਨ ਰਿਜਿਜੂ ਦੀ ਅਗਵਾਈ ਹੇਠ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਮਰੀਕ ਸਿੰਘ ਆਲੀਵਾਲ, ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਕੇਵਲ ਸਿੰਘ, ਜੈਇੰਦਰ ਕੌਰ, ਰਣਇੰਦਰ ਸਿੰਘ ਭਾਜਪਾ ‘ਚ ਹੋਏ ਸ਼ਾਮਲ। ਉਨ੍ਹਾਂ 80 ਸਾਲ ਦੀ ਉਮਰ ‘ਚ ਸਿਆਸਤ ’ਚ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ’ਚ ਰਲੇਵਾਂ ਕਰ ਲਿਆ ਹੈ। ਭਾਰਤੀ ਜਨਤਾ ਪਾਰਟੀ ਦੇ ਹੈੱਡਕੁਆਰਟਰ ’ਚ ਨਵੀਂ ਦਿੱਲੀ ਵਿਚ ਕਰਵਾਏ ਸਮਾਰੋਹ ’ਚ ਉਨ੍ਹਾਂ ਦੇ ਸਮੱਰਥਕ, ਕਰੀਬੀ ਕਾਂਗਰਸੀ ਨੇਤਾ ਤੇ ਸਾਬਕਾ ਵਿਧਾਇਕਾਂ ਨੇ ਭਾਜਪਾ ਦੀ ਮੈਂਬਰਸ਼ਿਪ ਲਈ। ਪਾਰਟੀ ਦੇ ਭਾਜਪਾ ਵਿਚ ਰਲੇਵੇਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਸੀ।
Former Punjab CM Capt Amarinder Singh joins BJP; merges his party Punjab Lok Congress (PLC) with BJP pic.twitter.com/nXCINNzNLI
— ANI (@ANI) September 19, 2022
ਭਾਜਪਾ ਕੈਪਟਨ ਅਮਰਿੰਦਰ ਦੀ ਹੋਵੇਗੀ ਚੌਥੀ ਪਾਰਟੀ
ਕੈਪਟਨ ਭਾਜਪਾ ’ਚ ਸ਼ਾਮਿਲ ਹੋਣ ਲਈ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਹਨ। ਇਕ ਪਾਸੇ ਜਿੱਥੇ ਕੈਪਟਨ ਅੱਜ ਦੇ ਸ਼ੋਅ ਨੂੰ ਮੈਗਾ ਸ਼ੋਅ ਬਣਾਉਣ ਦੀ ਤਿਆਰੀ ਕਈ ਦਿਨਾਂ ਤੋਂ ਕਰ ਰਹੇ ਸਨ, ਉੱਥੇ ਹੀ ਦੂਜੇ ਪਾਸੇ ਕਈ ਸੀਨੀਅਰ ਆਗੂ ਨਫੇ-ਨੁਕਸਾਨ ਦਾ ਮੁਲਾਂਕਣ ਕਰਨ ’ਚ ਲੱਗੇ ਹੋਏ ਹਨ। 80 ਸਾਲਾ ਕੈਪਟਨ ਅਮਰਿੰਦਰ ਸਿੰਘ ਲਈ ਸਿਆਸੀ ਤੌਰ ’ਤੇ ਇਹ ਚੌਥੀ ਪਾਰਟੀ ਹੋਵੇਗੀ।